ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ 80 ਸਾਲ ਦੀ ਉਮਰ 'ਚ ਅੱਜ ਸਵੇਰੇ (5 ਜਨਵਰੀ) ਨੂੰ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਬਲਵੰਤ ਸਿੰਘ ਨੰਦਗੜ੍ਹ 1997 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ । ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ। ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਦੁਪਹਿਰ ਤੋਂ ਬਾਅਦ ਕੀਤਾ ਜਾਵੇਗਾ।
'Takht Sri Damdama Sahib','Former Jathedar','passed away','Balwant Singh Nandgarh'