ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਵਿਧਾਇਕ ਅਸ਼ੋਕ ਚਵਾਨ ਨੇ ਅਸਤੀਫਾ ਦੇ ਦਿੱਤਾ ਹੈ। ਉਹ ਹੁਣ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਭੋਕਰ, ਨਾਂਦੇੜ ਤੋਂ ਵਿਧਾਇਕ ਚਵਾਨ ਨੇ ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਦੌਰਾਨ ਆਗੂਆਂ ਵਿਚਾਲੇ ਲੰਬੀ ਗੱਲਬਾਤ ਹੋਈ।
ਭਾਜਪਾ 'ਚ ਸ਼ਾਮਲ ਹੋ ਸਕਦੇ ਹਨ
ਬੁੱਧਵਾਰ ਦੁਪਹਿਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਲੰਬੀ ਬੰਦ ਕਮਰੇ 'ਚ ਗੱਲਬਾਤ ਹੋਈ, ਜਿਸ ਤੋਂ ਬਾਅਦ ਉਨ੍ਹਾਂ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ, ਚਵਾਨ ਪਿਛਲੇ ਕਈ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਦੱਸੇ ਜਾ ਰਹੇ ਹਨ ਅਤੇ ਖਬਰ ਹੈ ਕਿ ਉਹ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
2008 ਤੋਂ 2010 ਤੱਕ ਮੁੱਖ ਮੰਤਰੀ ਬਣੇ
ਚਵਾਨ ਦਸੰਬਰ 2008 ਤੋਂ ਨਵੰਬਰ 2010 ਤੱਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ। ਦਸੰਬਰ 2008 'ਚ ਮੁੰਬਈ ਅੱਤਵਾਦੀ ਹਮਲਿਆਂ ਤੋਂ ਬਾਅਦ ਜਦੋਂ ਵਿਲਾਸਰਾਓ ਦੇਸ਼ਮੁਖ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਤਾਂ ਚਵਾਨ ਨੇ ਇਹ ਅਹੁਦਾ ਸੰਭਾਲ ਲਿਆ ਸੀ। ਉਸਨੇ ਸੱਭਿਆਚਾਰ ਵਿਭਾਗ, ਉਦਯੋਗ, ਮਹਾਰਾਸ਼ਟਰ ਦੇ ਖਾਣਾਂ ਵਿਭਾਗ ਵਰਗੀਆਂ ਜ਼ਿੰਮੇਵਾਰੀਆਂ ਵੀ ਸੰਭਾਲੀਆਂ ਹਨ।
ਅਸ਼ੋਕ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਰਾਓ ਚਵਾਨ ਦੇ ਪੁੱਤਰ ਹਨ। ਮਹਾਰਾਸ਼ਟਰ ਦੇ ਇਤਿਹਾਸ 'ਚ ਪਹਿਲੀ ਵਾਰ ਦੋਵੇਂ ਪਿਓ-ਪੁੱਤ ਮੁੱਖ ਮੰਤਰੀ ਦੇ ਅਹੁਦੇ 'ਤੇ ਰਹੇ ਹਨ।ਉਹ ਨਾਂਦੇੜ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਉਹ ਮਹਾਰਾਸ਼ਟਰ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ।