ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਤਲਬੀਰ ਗਿੱਲ ਵੀ ਮੌਜੂਦ ਰਹੇ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸਾਬਕਾ ਵਿਧਾਇਕਾਂ ਡਾਕਟਰ ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਵਾਈ, ਜਿੱਥੇ ਸੀ ਐਮ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਹ ਦੋਵੇਂ ਆਗੂ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਪਰ ਦੂਜਿਆਂ ਵਾਂਗ, ਉਨ੍ਹਾਂ ਨੂੰ ਪਾਸੇ ਕਰ ਦਿੱਤਾ ਗਿਆ ਸੀ।
ਤਲਬੀਰ ਮਜੀਠੀਆ ਦੇ ਕਰੀਬੀ ਸਨ
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੱਖਣੀ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਬਿਕਰਮ ਮਜੀਠੀਆ ਦੇ ਕਰੀਬੀ ਰਹੇ ਤਲਬੀਰ ਗਿੱਲ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਉਹ ਲੰਬੇ ਸਮੇਂ ਤੋਂ ਪਾਰਟੀ ਤੋਂ ਨਿਰਾਸ਼ ਸਨ। ਇਸ ਨਾਰਾਜ਼ਗੀ ਦਰਮਿਆਨ ਬਿਕਰਮ ਮਜੀਠੀਆ ਇਕ ਵਾਰ ਉਨ੍ਹਾਂ ਨੂੰ ਮਨਾਉਣ ਲਈ ਪਹੁੰਚੇ ਪਰ ਹੁਣ ਚੋਣ ਮਾਹੌਲ ਵਿਚਾਲੇ ਤਲਬੀਰ ਇੱਕ ਵਾਰ ਫਿਰ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ
ਤਲਬੀਰ ਦੇ ਜਾਣ ਤੋਂ ਬਾਅਦ ਅੰਮ੍ਰਿਤਸਰ ਦੱਖਣੀ ਵਿੱਚ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋਇਆ ਹੈ। ਹੁਣ ਵੇਰਕਾ ਦੇ ਅੰਮ੍ਰਿਤਸਰ ਪੂਰਬੀ ਤੋਂ ਚਲੇ ਜਾਣ ਨਾਲ ਪਾਰਟੀ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ।