ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨਾਂ ਨੂੰ ਸ਼ਰੇਆਮ ਹਥਿਆਰ ਲਹਿਰਾਉਣ ਦਾ ਦੋਸ਼ ਹੈ। ਪੁਲਿਸ ਹੁਣ ਘਟਨਾ ਦੀ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਹੈ।
ਕਮਿਊਨਿਟੀ ਸੈਂਟਰ ਦੇ ਬਾਹਰ ਹਥਿਆਰ ਲਹਿਰਾਉਣ ਦਾ ਦੋਸ਼
ਦਰਅਸਲ, ਸਾਬਕਾ ਵਿਧਾਇਕ ਜਸਜੀਤ ਬੰਨੀ 'ਤੇ ਚੰਡੀਗੜ੍ਹ ਦੇ ਸੈਕਟਰ 8 'ਚ ਸਥਿਤ ਕਮਿਊਨਿਟੀ ਸੈਂਟਰ ਦੇ ਬਾਹਰ ਰਾਤ ਸਮੇਂ ਪਿਸਤੌਲ ਲਹਿਰਾਉਣ ਦੀ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਣ ਸਮੇਂ ਪਿਸਤੌਲ ਖਾਲੀ ਸੀ।
ਸਾਬਕਾ ਮੰਤਰੀ ਕੈਪਟਨ ਕਮਲਜੀਤ ਦੇ ਪੁੱਤਰ ਹਨ
ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।