ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਦਾ ਕੇਕ ਕੱਟਣ ਲਈ ਜਲੰਧਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਕਾਂਗਰਸੀ ਵਰਕਰ ਕੇਕ ਲੈ ਕੇ ਉਨ੍ਹਾਂ ਦੇ ਘਰ ਪਹੁੰਚੇ। ਇਸ ਕੇਕ ਦੀ ਖਾਸ ਗੱਲ ਇਹ ਸੀ ਕਿ ਇਸ 'ਤੇ ਲਿਖਿਆ ਸੀ ਸਾਡਾ ਚੰਨੀ ਜਲੰਧਰ।
ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਹੁਣ ਵਰਕਰਾਂ ਨੇ ਵੀ ਪੁਸ਼ਟੀ ਕਰ ਦਿੱਤੀ ਹੈ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਹੀ ਚੋਣ ਲੜਨਗੇ। ਹਾਲਾਂਕਿ ਪਾਰਟੀ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਕੋਟਲੀ ਤੇ ਲਾਡੀ ਸ਼ੇਰੋਵਾਲੀਆ ਕੇਕ ਲੈ ਕੇ ਪਹੁੰਚੇ
ਦਰਅਸਲ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅਤੇ ਉਨ੍ਹਾਂ ਦੇ ਨਾਲ ਲਾਡੀ ਸ਼ੇਰੋਵਾਲੀ ਆਪਣੇ ਸਮਰਥਕਾਂ ਸਮੇਤ ਕੇਕ ਲੈ ਕੇ ਚੰਨੀ ਦੇ ਘਰ ਪਹੁੰਚੇ। ਇਸ ਦੌਰਾਨ ਕੋਟਲੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕ। ਸਾਨੂੰ ਇਸ ਤਰ੍ਹਾਂ ਦੀਆਂ ਹੋਰ ਖੁਸ਼ੀਆਂ ਮਿਲਦੀਆਂ ਰਹਿਣ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਕੇਕ ਕੱਟੇ ਜਾਣ।
ਪਾਰਟੀ ਛੇਤੀ ਹੀ ਨਾਂ ਦਾ ਐਲਾਨ ਕਰ ਸਕਦੀ ਹੈ
ਦੱਸ ਦੇਈਏ ਕਿ ਕਾਂਗਰਸ ਨੇ ਅਜੇ ਤੱਕ ਜਲੰਧਰ ਸੀਟ ਤੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ ਪਰ ਕਿਹਾ ਜਾ ਰਿਹਾ ਹੈ ਕਿ ਪਾਰਟੀ ਜਲਦ ਹੀ ਜਲੰਧਰ ਲੋਕ ਸਭਾ ਸੀਟ ਲਈ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕਰ ਸਕਦੀ ਹੈ।