ਸਾਬਕਾ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਪੰਜਾਬ ਦੀ ਫਿਰੋਜ਼ਪੁਰ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ।
ਹਾਲ ਹੀ ਵਿੱਚ ਛੱਡੀ 30 ਸਾਲਾਂ ਦੀ ਨੌਕਰੀ
ਗੁਰਿੰਦਰ ਸਿੰਘ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਹਾਲ ਹੀ ਵਿੱਚ ਨੌਕਰੀ ਤੋਂ ਅਸਤੀਫਾ ਦਿੰਦੇ ਹੋਏ ਉਨ੍ਹਾਂ ਕਿਹਾ ਸੀ ਕਿ VRS ਲੈ ਕੇ ਉਹ ਪਿੰਜਰੇ ਤੋਂ ਮੁਕਤ ਮਹਿਸੂਸ ਕਰ ਰਹੇ ਹਨ। ਉਦੋਂ ਤੋਂ ਹੀ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ।
1997 ਬੈਚ ਦੇ ਆਈਪੀਐਸ ਅਧਿਕਾਰੀ ਹਨ ਗੁਰਿੰਦਰ ਢਿੱਲੋਂ
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਨੌਕਰੀ ਛੱਡਣ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਲੋਕ ਸਭਾ ਚੋਣ ਲੜ ਸਕਦੇ ਹਨ, ਪਰ ਉਸ ਸਮੇਂ ਉਨ੍ਹਾਂ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਰਾਜਨੀਤੀ 'ਚ ਆਉਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਸੀ ਕਿ ਫੈਸਲਾ ਉਨ੍ਹਾਂ ਦਾ ਪਰਿਵਾਰ ਹੀ ਲਵੇਗਾ। ਪਰ ਅੱਜ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ ਤੇਜ਼ ਹੋ ਗਈ ਹੈ।