ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦੁਪਹਿਰ 1:20 ਵਜੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ। ਸੱਤਿਆਪਾਲ ਮਲਿਕ ਗੁਰਦੇ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
11 ਮਈ ਨੂੰ ਸਿਹਤ ਵਿਗੜੀ
ਸਤਿਆਪਾਲ ਮਲਿਕ ਦੀ ਸਿਹਤ 11 ਮਈ ਨੂੰ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ 'ਤੇ ਸਨ ਪਰ ਅੱਜ ਦੁਪਹਿਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਿਆਸਤਦਾਨਾਂ ਨੇ ਸ਼ੋਕ ਪ੍ਰਗਟ ਕੀਤਾ ਹੈ।
3 ਰਾਜਾਂ ਦੇ ਰਾਜਪਾਲ ਰਹਿ ਚੁੱਕੇ ਹਨ
ਸੱਤਿਆਪਾਲ ਮਲਿਕ 3 ਰਾਜਾਂ ਦੇ ਰਾਜਪਾਲ ਰਹਿ ਚੁੱਕੇ ਹਨ। ਉਹ ਗੋਆ, ਮੇਘਾਲਿਆ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ।