ਜਲੰਧਰ ਦੇ ਕੇਂਦਰੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਦੇ ਮਾਤਾ ਕੌਸ਼ੱਲਿਆ ਦੇਵੀ ਦਾ ਦਿਹਾਂਤ ਹੋ ਗਿਆ। ਇਸ ਖਬਰ ਦੇ ਨਾਲ ਕਾਂਗਰਸੀ ਆਗੂਆਂ ਵਿੱਚ ਸੋਗ ਦੀ ਲਹਿਰ ਹੈ।
ਭਲਕੇ ਸਵੇਰੇ 10 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ
ਜਾਣਕਾਰੀ ਅਨੁਸਾਰ ਰਜਿੰਦਰ ਬੇਰੀ ਦੇ ਮਾਤਾ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਮਾਤਾ ਕੌਸ਼ੱਲਿਆ ਦੇਵੀ ਦਾ ਅੰਤਿਮ ਸੰਸਕਾਰ 25 ਜੁਲਾਈ ਵੀਰਵਾਰ ਨੂੰ ਸਵੇਰੇ 10 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਕੌਸ਼ਲਿਆ ਦੇਵੀ ਦੇ ਅਚਾਨਕ ਦਿਹਾਂਤ ਕਾਰਨ ਪੂਰੇ ਪਰਿਵਾਰ ਵਿਚ ਮਾਤਮ ਛਾ ਗਿਆ।
ਜਲੰਧਰ ਪੱਛਮੀ ਤੋਂ ਵਿਧਾਇਕ ਸਨ
ਰਜਿੰਦਰ ਬੇਰੀ ਜਲੰਧਰ ਦੇ ਕੇਂਦਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਅਰੋੜਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ ਕਾਂਗਰਸ ਨੇ ਬੇਰੀ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ।