• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਲੰਧਰ 'ਚ ਪੇਸ਼ੀ ਅੱਜ, 1 ਅਗਸਤ ਨੂੰ ਈਡੀ ਨੇ ਕੀਤਾ ਸੀ ਗ੍ਰਿਫਤਾਰ

8/12/2024 11:29:40 AM Gurpreet Singh     punjab big news, former cabinet minister bharat bhushan ashu, ashu appeared in Jalandhar, enforcement directorate    ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਲੰਧਰ 'ਚ ਪੇਸ਼ੀ ਅੱਜ, 1 ਅਗਸਤ ਨੂੰ ਈਡੀ ਨੇ ਕੀਤਾ ਸੀ ਗ੍ਰਿਫਤਾਰ 

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਜਲੰਧਰ ਵਿਚ ਪੇਸ਼ੀ ਹੋਵੇਗੀ। ਦੱਸ ਦੇਈਏ ਕਿ ਸਖ਼ਤ ਸੁਰੱਖਿਆ ਵਿਚਕਾਰ ਈਡੀ ਅਧਿਕਾਰੀ ਜਲੰਧਰ ਦੀ ਅਦਾਲਤ ਵਿੱਚ ਆਸ਼ੂ ਨੂੰ ਪੇਸ਼ ਕਰਨਗੇ।

ਰਿਮਾਂਡ ਉਤੇ ਹੈ ਆਸ਼ੂ

ਦੱਸ ਦੇਈਏ ਕਿ ਈ ਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਆਸ਼ੂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਰਿਪੋਰਟ ਮੁਤਾਬਕ ਪਤਾ ਲੱਗਾ ਹੈ ਕਿ ਈ ਡੀ ਨੇ ਕਰੀਬ 5 ਲੋਕਾਂ ਨੂੰ ਸੰਮਨ ਕੀਤਾ ਹੈ ਜੋ ਆਸ਼ੂ ਦੇ ਬੇਹੱਦ ਕਰੀਬੀ ਹਨ। ਇਨ੍ਹਾਂ 'ਚੋਂ ਕੁਝ ਅਜਿਹੇ ਲੋਕ ਵੀ ਹਨ, ਜਿਨ੍ਹਾਂ ਦੀ ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸ਼ਮੂਲੀਅਤ ਪਾਈ ਸੀ। ਆਉਣ ਵਾਲੇ ਦਿਨਾਂ 'ਚ ਚੈੱਕ ਲਿਸਟ 'ਚ ਸ਼ਾਮਲ ਲੋਕਾਂ ਦੀ ਗਿਣਤੀ ਵਧ ਸਕਦੀ ਹੈ। ਇੱਥੋਂ ਤੱਕ ਕਿ ਆਸ਼ੂ ਦੇ ਨੇੜਲੇ ਕਈ ਲੋਕਾਂ ਦੇ ਵਿੱਤੀ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਕਈ ਨਿਵੇਸ਼ਕਾਂ ਅਤੇ ਫਾਇਨਾਂਸਰਾਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੇ ਹਨ।

ਕੀ ਹੈ ਪੂਰਾ ਮਾਮਲਾ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੇਸ਼ ਹੋਣ ਲਈ ਕਿਹਾ ਸੀ। ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੁਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।

ਇਸ ਮਾਮਲੇ ’ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐੱਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਸਨ। 

 



 

'punjab big news','former cabinet minister bharat bhushan ashu','ashu appeared in Jalandhar','enforcement directorate'

Please Comment Here

Similar Post You May Like

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY