ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਸ਼ੂ ਨੂੰ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼ੀ
ਆਸ਼ੂ ਨੂੰ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ, ਜਿਥੇ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਸ਼ੂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਜਿੱਥੇ ਉਸ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਨੂੰ 5 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਲਈ ਕੀਤੀ ਗਈ ਗ੍ਰਿਫਤਾਰੀ
ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਜਲੰਧਰ ਵਿਚ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈ. ਡੀ. ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ਵਿੱਚ ਘਪਲੇ ਦੇ ਦੋਸ਼ ਲੱਗੇ ਸਨ।