ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਛੱਡ ਆਮ ਆਦਮੀ ਪਾਰਟੀ ਵਿਚ ਐਂਟਰੀ ਮਾਰੀ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਦੇ ਆਪ ਵਿਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਝਟਕਾ ਲੱਗਾ ਹੈ। ਉਨ੍ਹਾਂ ਨੂੰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਦੋ ਵਾਰ ਰਹਿ ਚੁੱਕੇ ਵਿਧਾਇਕ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਨੰਨੂ ਨੇ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਵੀ ਪਾਰਟੀ ਛੱਡ ਸੀ ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਦੱਸ ਦੇਈਏ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਸਨ। ਉਹ ਦੋ ਵਾਰ ਹਲਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਪਾਰਟੀ ਤੋਂ ਸਨ ਨਾਰਾਜ਼
ਸਾਬਕਾ ਵਿਧਾਇਕ ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਇਸ ਲਈ ਉਨ੍ਹਾਂ ਦਾ ਭਾਜਪਾ ਪਾਰਟੀ ਛੱਡਣ ਨਾਲ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇਸ ਸੀਟ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ ਤੇ ਆਪ ਵਿਚ ਸ਼ਾਮਲ ਹੋ ਗਏ ਹਨ।