ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ 'ਚ ਆਖਰੀ ਸਾਹ ਲਿਆ। ਉਹ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਆਗੂ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਕਾਂਗਰਸ ਹੈੱਡਕੁਆਰਟਰ ਵਿਖੇ ਅੰਤਿਮ ਵਿਦਾਈ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ 'ਤੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਕ ਬੇਟੀ ਵਿਦੇਸ਼ 'ਚ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਏਮਜ਼ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਲਿਜਾਇਆ ਗਿਆ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਏਮਜ਼ ਦੇ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੋਵੇਗਾ, ਜਿਸ ਲਈ ਸ਼ੁੱਕਰਵਾਰ ਨੂੰ ਅਧਿਕਾਰਤ ਐਲਾਨ ਹੋਣ ਦੀ ਉਮੀਦ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਰਵਾਰ ਦੇਰ ਰਾਤ ਦਿੱਲੀ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ।