ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ 9 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਹੈ। ਡੀਜੀਪੀ ਪੰਜਾਬ ਨੇ ਆਪਣੇ ਅਕਾਊਂਟ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਵਿੰਗ ਨੇ ਇਸ ਗਿਰੋਹ ਨੂੰ ਫੜਿਆ ਹੈ। ਜਿਸ 'ਤੇ ਐਫਆਈਆਰ ਵੀ ਦਰਜ ਕੀਤੀ ਗਈ ਹੈ।
ਗ੍ਰਿਫਤਾਰ ਕੀਤੇ ਗਏ ਚਾਰੇ ਦੋਸ਼ੀ ਗੈਰ-ਕਾਨੂੰਨੀ ਢੰਗ ਨਾਲ ਹਥਿਆਰ ਸਪਲਾਈ ਕਰਦੇ ਹਨ ਅਤੇ ਅਪਰਾਧਿਕ ਗਿਰੋਹ ਨਾਲ ਜੁੜੇ ਹੋਏ ਹਨ। ਚਾਰਾਂ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦੇ ਕਿਹੜੇ ਗੈਂਗ ਨਾਲ ਸਬੰਧ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਕਿਹੜੇ ਗੈਂਗ ਨੂੰ ਹਥਿਆਰ ਸਪਲਾਈ ਕੀਤੇ ਹਨ। ਇਸ ਬਾਰੇ ਜਾਣਕਾਰੀ ਲਈ ਜਾਵੇਗੀ। ਜਾਂਚ ਤੋਂ ਬਾਅਦ ਜਲਦੀ ਹੀ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਨੈੱਟਵਰਕ ਤੋੜ ਦਿੱਤਾ ਜਾਵੇਗਾ।