ਖਬਰਿਸਤਾਨ ਨੈੱਟਵਰਕ-ਜਲੰਧਰ ਵਿਚ ਜੀਐਸਟੀ ਵਿਭਾਗ ਦੀ ਟੀਮ ਲਗਾਤਾਰ ਰੇਡ ਕਰ ਰਹੀ ਹੈ। ਇਸ ਦੇ ਨਾਲ ਹੀ ਅੱਜ ਫਿਰ ਟੀਮ ਨੇ ਮਹਾਂਨਗਰ ਦੇ ਨਾਜ਼ ਸਿਨੇਮਾ ਨੇੜੇ ਸਥਿਤ ਮਾਰਕੀਟ 'ਤੇ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜੀਐਸਟੀ ਵਿਭਾਗ ਦੀ ਟੀਮ ਨੇ ਕੱਪੜਿਆਂ ਦੇ ਚਾਹਤ ਸ਼ੋਅਰੂਮ 'ਤੇ ਛਾਪਾ ਮਾਰਿਆ ਹੈ। ਇਸ ਦੌਰਾਨ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਹੌਲ
ਜੀਐਸਟੀ ਵਿਭਾਗ ਦੀ ਕਾਰਵਾਈ ਨੂੰ ਲੈ ਕੇ ਹੋਰ ਦੁਕਾਨਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵਿਭਾਗ ਦੀ ਕਾਰਵਾਈ ਦੌਰਾਨ ਅਧਿਕਾਰੀਆਂ ਅਤੇ ਦੁਕਾਨਦਾਰ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ।ਸੂਤਰਾਂ ਅਨੁਸਾਰ, ਜੀਐਸਟੀ ਵਿਭਾਗ ਦੀ ਟੀਮ ਨੂੰ ਟੈਕਸ ਬਾਰੇ ਜਾਣਕਾਰੀ ਮਿਲੀ ਸੀ, ਜਿਸ ਕਾਰਨ ਅਧਿਕਾਰੀਆਂ ਵੱਲੋਂ ਬਿੱਲਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ ਵਿਚ ਪਹਿਲਾਂ ਵੀ ਹੋ ਚੁਕੀ ਰੇਡ
ਜ਼ਿਕਰਯੋਗ ਹੈ ਕਿ ਕਿ ਪਿਛਲੇ ਕੁਝ ਸਮੇਂ ਤੋਂ ਜੀਐਸਟੀ ਵਿਭਾਗ ਸ਼ਹਿਰ ਦੀਆਂ ਮਾਰਕੀਟ ਦੀਆਂ ਕੁਝ ਦੁਕਾਨਾਂ 'ਤੇ ਲਗਾਤਾਰ ਕਾਰਵਾਈ ਕਰ ਰਿਹਾ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਫਗਵਾੜਾ ਗੇਟ ਵਿੱਚ ਵਿਭਾਗ ਦੀ ਕਾਰਵਾਈ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਪਰ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਦਸਤਾਵੇਜ਼ਾਂ ਦੀ ਜਾਂਚ ਕਰਨ ਆਏ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਵੀ ਉਨ੍ਹਾਂ ਵੱਲੋਂ ਜਾਰੀ ਰਹੇਗੀ।