ਅਬੋਹਰ ਦੇ ਬੱਲੂਆਣਾ 'ਚ ਦੇਰ ਰਾਤ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਾਲੇ ਗੈਂਗ ਵਾਰ ਦੇਖਣ ਨੂੰ ਮਿਲੀ। ਇਸ ਗੈਂਗ ਵਾਰ ਵਿੱਚ ਕਈ ਮੈਂਬਰ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸੁਖਚੈਨ ਵਜੋਂ ਹੋਈ ਹੈ। ਡਾਕਟਰਾਂ ਨੇ ਉਸ ਨੂੰ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।
ਅੰਕਿਤ ਬਿਸ਼ਨੋਈ ਅਤੇ ਨੀਲਕੰਠ ਬਿਸ਼ਨੋਈ ਵਿਚਕਾਰ ਲੜਾਈ
ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗ ਵਾਰ ਅੰਕਿਤ ਬਿਸ਼ਨੋਈ ਗੈਂਗ ਤੇ ਨੀਲਕੰਠ ਬਿਸ਼ਨੋਈ ਗੈਂਗ ਵਿਚਾਲੇ ਹੋਈ ਸੀ। ਇਹ ਗੈਂਗ ਵਾਰ ਪੁਰਾਣੀ ਰੰਜਿਸ਼ ਕਾਰਨ ਹੋਇਆ। ਜਿਸ ਕਾਰਨ ਬੀਤੀ ਦੇਰ ਰਾਤ ਸੀਤੋ ਗੁੰਨੋ ਦੇ ਪ੍ਰਾਇਮਰੀ ਸਕੂਲ 'ਚ ਦੋਵਾਂ ਗੈਂਗਸਟਰਾਂ ਨੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ।
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਗੈਂਗਵਾਰ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਵਾਲਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਦੋਵਾਂ ਗਰੋਹਾਂ ਦੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।