ਸੁੱਖਾ ਕਾਹਲਵਾਂ ਦੇ ਕਾਤਲ ਗੈਂਗਸਟਰ ਦਲੇਰ ਕੋਟੀਆ ਨੂੰ ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਹਿਰਾਸਤ ਦੌਰਾਨ ਵਿੱਕੀ ਗੌਂਡਰ ਨੇ ਦਲੇਰ ਕੋਟੀਆ ਨਾਲ ਮਿਲ ਕੇ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਤਲ ਕਰ ਦਿੱਤਾ ਸੀ। ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਗੈਂਗ ਵਾਰ ਚੱਲ ਰਹੀ ਸੀ।
ਦੋਸਤ ਦੀ ਮੌਤ ਦਾ ਬਦਲਾ ਲੈ ਲਿਆ
2010 ਵਿੱਚ ਸੁੱਖਾ ਕਾਹਲਵਾਂ ਨੇ ਵਿੱਕੀ ਗੌਂਡਰ ਦੇ ਦੋਸਤ ਲਵਲੀ ਬਾਬਾ ਦਾ ਕਤਲ ਕਰ ਦਿੱਤਾ ਸੀ ਅਤੇ ਵਿੱਕੀ ਗੌਂਡਰ ਨੇ ਸੁੱਖਾ ਕਾਹਲਵਾਂ ਦੀ ਹੱਤਿਆ ਕਰਕੇ ਆਪਣੇ ਦੋਸਤ ਦੀ ਮੌਤ ਦਾ ਬਦਲਾ ਲਿਆ ਸੀ। 26 ਜਨਵਰੀ 2018 ਨੂੰ ਵਿੱਕੀ ਗੌਂਡਰ ਆਪਣੇ ਦੋ ਸਾਥੀਆਂ ਪ੍ਰੇਮਾ ਲਾਹੌਰੀਆ ਅਤੇ ਸੁਖਪ੍ਰੀਤ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ।