ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਪੰਜਾਬ ਸਮੇਤ ਵੱਖ-ਵੱਖ ਰਾਜਾਂ ਵਿੱਚ ਦਰਜ ਕੇਸਾਂ ਵਿੱਚ ਇੱਕ ਸਾਲ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੋਵੇਗਾ। ਹੁਣ ਉਹ ਗੁਜਰਾਤ ਦੇ ਅਹਿਮਦਾਬਾਦ ਦੀ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਅਦਾਲਤ ਵਿੱਚ ਪੇਸ਼ ਹੋਵੇਗਾ।
ਉਸ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਉਸ 'ਤੇ ਸੀਆਰਪੀਸੀ ਦੀ ਧਾਰਾ 268 ਲਗਾ ਦਿੱਤੀ ਹੈ।ਅੰਮ੍ਰਿਤਸਰ ਦੀ ਇਕ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨਡੀਪੀਐਸ ਨਾਲ ਸਬੰਧਤ ਇਕ ਕੇਸ ਵਿਚ ਪੇਸ਼ ਕਰਨ ਲਈ ਬਠਿੰਡਾ ਜੇਲ੍ਹ ਵਿਚ ਸੰਮਨ ਭੇਜੇ ਸਨ। ਇਸ ਤੋਂ ਬਾਅਦ ਬਠਿੰਡਾ ਜੇਲ੍ਹ ਅਥਾਰਟੀ ਨੇ ਇਹ ਸੰਮਨ ਅਹਿਮਦਾਬਾਦ ਜੇਲ੍ਹ ਅਥਾਰਟੀ ਨੂੰ ਈਮੇਲ ਰਾਹੀਂ ਭੇਜੇ। ਇਸ ਤੋਂ ਬਾਅਦ 6 ਨਵੰਬਰ ਨੂੰ ਅਹਿਮਦਾਬਾਦ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਜਵਾਬ ਭੇਜਿਆ ਗਿਆ। ਜਿਸ ਵਿੱਚ ਦੱਸਿਆ ਗਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਸੀਆਰਪੀਸੀ 268 ਲਗਾਈ ਹੈ।
ਅਜਿਹੇ 'ਚ ਲਾਰੇਂਸ ਬਿਸ਼ਨੋਈ ਨੂੰ ਅਗਲੇ ਇਕ ਸਾਲ ਤੱਕ ਆਨਲਾਈਨ ਸੁਣਵਾਈ ਦਾ ਸਾਹਮਣਾ ਕਰਨਾ ਪਵੇਗਾ।