ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਮਾਮਲੇ 'ਚ ਗੈਂਗਸਟਰ ਦਿਲਪ੍ਰੀਤ ਬਾਬਾ ਰਿਹਾਅ, ਅਦਾਲਤ ਨੇ ਦੱਸੀ ਵਜ੍ਹਾ
ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਗੰਭੀਰ ਮਾਮਲੇ 'ਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਬੁੱਧਵਾਰ ਨੂੰ ਬਰੀ ਕਰ ਦਿੱਤਾ। ਮੁਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਪੁਲਸ ਵੱਲੋਂ ਪੇਸ਼ ਕੀਤੇ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਫੈਸਲਾ ਸੁਣਾਇਆ ਹੈ ਕਿ ਪੁਲਸ ਇਸ ਕੇਸ ਵਿੱਚ ਆਡੀਓ ਸੰਦੇਸ਼ਾਂ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੀ ਹੈ।
ਗੈਂਗਸਟਰ ਲੱਕੀ ਪਟਿਆਲ ਦੀ ਪਤਨੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ
ਇਸ ਮਾਮਲੇ ਵਿੱਚ ਬੰਬੀਹਾ ਗੈਂਗ ਦੇ ਸਰਗਨਾ ਲੱਕੀ ਪਟਿਆਲ ਦੀ ਪਤਨੀ ਰੇਣੂ ਨੂੰ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਰੇਣੂ 'ਤੇ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨਾਲ ਮਿਲ ਕੇ ਫਿਰੌਤੀ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਰੇਣੂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।
ਸਾਲ 2018 'ਚ ਦਰਜ ਕੀਤਾ ਗਿਆ ਸੀ ਕੇਸ
ਗਿੱਪੀ ਗਰੇਵਾਲ ਨੇ ਜੂਨ 2018 ਵਿੱਚ ਮੁਹਾਲੀ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਫਿਰੌਤੀ ਦੀ ਧਮਕੀ ਦਿੱਤੀ ਗਈ ਹੈ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਜੇਕਰ ਉਸ ਨੇ ਫਿਰੌਤੀ ਦੇ ਪੈਸੇ ਨਾ ਦਿੱਤੇ ਤਾਂ ਉਸਦੀ ਹਾਲਤ ਵੀ ਪਰਮੀਸ਼ ਵਰਮਾ ਵਰਗੀ ਹੋਵੇਗੀ। ਇਸ ਸ਼ਿਕਾਇਤ ’ਤੇ ਮੁਹਾਲੀ ਪੁਲਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਸਾਥੀ ਸੁਖਪ੍ਰੀਤ ਬੁੱਢਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।
'Gangster Dilpreet Baba','Gippy Grewal','threatening','Threat Call','Punjab latest News','Punjab Big Breaking News'