ਗੁਰਦਾਸਪੁਰ ਦੇ ਦੀਨਾਨਗਰ ਵਿੱਚ ਇੱਕ ਗੈਸ ਏਜੰਸੀ ਦੇ ਮੈਨੇਜਰ ਨੂੰ ਦਿਨ ਦਿਹਾੜੇ ਦੋ ਲੁਟੇਰਿਆਂ ਨੇ ਲੁੱਟ ਲਿਆ। ਗੈਸ ਏਜੰਸੀ ਦਾ ਮੈਨੇਜਰ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਇਸੇ ਦੌਰਾਨ ਦੋ ਨਕਾਬਪੋਸ਼ ਲੁਟੇਰੇ ਪਿੰਡ ਪਨਿਆਰ ਦੀ ਲਿੰਕ ਰੋਡ ’ਤੇ ਆਏ ਅਤੇ ਉਸ ਕੋਲੋਂ 92 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ।
ਪੀੜਤ ਸੂਰਜ ਸਿੰਘ ਨੇ ਦੱਸਿਆ ਕਿ ਉਹ ਪਿੰਡ ਪਨਿਆਰ 'ਚ ਇੱਕ ਗੈਸ ਏਜੰਸੀ ਦਾ ਮੈਨੇਜਰ ਹੈ। ਉਹ 92 ਹਜ਼ਾਰ ਰੁਪਏ ਲੈ ਕੇ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੇ ਰੇਲਵੇ ਫਾਟਕ ਨੇੜੇ ਪਹੁੰਚਿਆ ਤਾਂ ਬਾਈਕ ਸਵਾਰ ਲੁਟੇਰਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ 92 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਰਹੀ ਹੈ ਅਤੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।