ਜਲੰਧਰ ਦੇ ਦਮੋਰਿਆ ਪੁਲ ਨੇੜੇ ਆਈਸ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋ ਗਈ ਹੈ। ਜਿਸ ਕਾਰਨ ਇਲਾਕੇ ਵਿੱਚ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਪੂਰੇ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਪੁਲਿਸ ਨੇ ਇਲਾਕੇ ਨੂੰ ਕੀਤਾ ਸੀਲ
ਪੁਲਸ ਨੇ ਦੋਵੇਂ ਪਾਸਿਆਂ ਤੋਂ ਰਸਤੇ ਨੂੰ ਸੀਲ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਦਮੋਰਿਆ ਪੁਲ ’ਤੇ ਭੇਜੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-3 ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੈਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਨੂੰ ਉਕਤ ਰੂਟ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਹ ਘਟਨਾ ਥਾਣਾ-3 ਅਧੀਨ ਪੈਂਦੀ ਐਮਬੀਡੀ ਬੁੱਕਸ ਬਿਲਡਿੰਗ ਦੇ ਨਾਲ ਬਣੀ ਆਈਸ ਫੈਕਟਰੀ ਵਿੱਚ ਵਾਪਰੀ। ਗੈਸ ਲੀਕ ਹੋਣ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ। ਦਮੋਰੀਆ ਪੁਲ ਨੇੜਿਓਂ ਲੰਘਣ ਵਾਲੇ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ।
ਸਾਹ ਲੈਣਾ ਹੋਇਆ ਔਖਾ ,ਮੌਕੇ 'ਤੇ ਪਹੁੰਚਿਆ ਪ੍ਰਸ਼ਾਸਨ
ਹਾਲਾਂਕਿ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਦਾ ਖਦਸ਼ਾ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੈਸ ਲੀਕ ਹੋਣ ਕਾਰਨ ਉਨ੍ਹਾਂ ਦੀਆਂ ਅੱਖਾਂ ਵਿਚ ਜਲਣ ਹੋ ਰਹੀ ਹੈ ਤੇ ਇਕ ਕਿਲੋਮੀਟਰ ਤੋਂ ਵੱਧ ਦੂਰੀ 'ਤੇ ਸਥਿਤ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਹੈ। ਦੱਸ ਦੇਈਏ ਕਿ ਗੈਸ ਲੀਕ ਹੋਣ ਕਾਰਨ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਸੂਚਨਾ ਮਿਲੀ ਹੈ ਕਿ ਫੈਕਟਰੀ 'ਚ ਕਾਫੀ ਗੈਸ ਲੀਕ ਹੋ ਰਹੀ ਹੈ। ਇਸ ਗੈਸ ਦਾ ਅੱਖਾਂ ਅਤੇ ਨੱਕ 'ਤੇ ਮਾੜਾ ਅਸਰ ਪੈ ਰਿਹਾ ਹੈ। ਕਈ ਲੋਕ ਅਜੇ ਵੀ ਫੈਕਟਰੀ ਦੇ ਅੰਦਰ ਫਸੇ ਹੋਏ ਹਨ।
ਨਾਰਥ ਦੇ ਏਸੀਪੀ ਡਾ: ਸ਼ੀਤਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲ ਗਈ ਹੈ | ਉਨ੍ਹਾਂ ਕਿਹਾ ਕਿ ਉਹ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।