ਲੁਧਿਆਣਾ ਦੇ ਇੱਕ ਸ਼ੋਅਰੂਮ ਵਿੱਚ ਸ਼ੀਸ਼ੇ ਦਾ ਗੇਟ ਡਿੱਗਣ ਨਾਲ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਖਰੀਦਦਾਰੀ ਵਿੱਚ ਰੁੱਝੇ ਹੋਏ ਸਨ। ਲੜਕੀ ਨੇ ਦਰਵਾਜ਼ਾ ਫੜਿਆ ਹੋਇਆ ਸੀ ਕਿ ਅਚਾਨਕ ਦਰਵਾਜ਼ਾ ਢਿੱਲਾ ਹੋ ਕੇ ਲੜਕੀ 'ਤੇ ਡਿੱਗ ਗਿਆ। ਲੜਕੀ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਲੜਕੀ ਦੀ ਪਛਾਣ ਬਸੰਤ ਐਵੀਨਿਊ ਦੀ ਰਹਿਣ ਵਾਲੀ ਦਿਵਰੀਨ ਕੌਰ ਵਜੋਂ ਹੋਈ ਹੈ। ਘੁਮਾਰ ਮੰਡੀ ਪੁਲਿਸ ਮੌਕੇ ’ਤੇ ਪਹੁੰਚ ਗਈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਥਾਣਾ ਡਿਵੀਜ਼ਨ ਨੰਬਰ 8 ਦੇ ਐਸਐਚਓ ਵਿਜੇ ਕੁਮਾਰ ਦਾ ਕਹਿਣਾ ਹੈ ਕਿ ਪਰਿਵਾਰ ਨੇ ਸ਼ੋਅਰੂਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਹ ਹਾਦਸਾ ਖੇਡਦੇ ਹੋਏ ਵਾਪਰਿਆ। ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।