ਪੰਜਾਬ ਤੇ ਉਤਰੀ ਭਾਰਤ ਦੇ ਲੋਕ ਜਿਥੇ ਇਸ ਵੇਲੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ ਉਥੇ ਹੀ ਦਸੱਦੀਏ ਕਿ ਮੌਸਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਮਣੇ ਆਇਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ-ਐੱਨ.ਸੀ.ਆਰ., ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਦੋ ਤੋਂ ਤਿੰਨ ਦਿਨ ਵੀ ਗਿਰਾਵਟ ਦੀ ਉਮੀਦ ਹੈ।
19 ਤੋਂ 20 ਜੂਨ ਦੌਰਾਨ ਬਾਰਸ਼ ਦੀ ਸੰਭਾਵਨਾ
ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। 19 ਤੋਂ 22 ਜੂਨ ਦੇ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ 19 ਤੋਂ 20 ਜੂਨ 2024 ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ਼, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਾਰਸ਼ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਗਰਮੀ ਦਾ ਕਹਿਰ ਰਿਹਾ ਜਾਰੀ
ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਇਸ ਸਬੰਧ 'ਚ ਭਵਿੱਖਬਾਣੀ ਜਾਰੀ ਕੀਤੀ ਹੈ। ਹਾਲਾਂਕਿ,ਮੰਗਲਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ 'ਚ ਹੀਟਵੇਵ ਦਾ ਕਹਿਰ ਜਾਰੀ ਰਿਹਾ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਪਰ ਅਜ ਮੌਸਮ ਵਿਭਾਗ ਵਲੋਂ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਦੀ ਭਵਿਖਵਾਣੀ ਕੀਤੀ ਗਈ ਹੈ ਜਿਸ ਨਾਲ ਅਗਲੇ ਦੋ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਆਵੇਗੀ ਤੇ ਆਉਣ ਵਾਲੇ ਅਗਲੇ ਤਿੰਨ ਦਿਨ ਵੀ ਗਿਰਾਵਟ ਦੀ ਉਮੀਦ ਹੈ।
ਉੱਤਰ ਪ੍ਰਦੇਸ਼ ਦਾ ਓਰਾਈ ਦੇਸ਼ ਦਾ ਸਭ ਤੋਂ ਗਰਮ ਸਥਾਨ ਰਿਹਾ
ਦਸੱਦੀਏ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਦਸ ਥਾਵਾਂ 'ਤੇ ਮੰਗਲਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਉੱਤਰ ਪ੍ਰਦੇਸ਼ ਦਾ ਓਰਾਈ 46.4 ਡਿਗਰੀ ਸੈਲਸੀਅਸ ਨਾਲ ਦੇਸ਼ ਦਾ ਸਭ ਤੋਂ ਗਰਮ ਸਥਾਨ ਰਿਹਾ।