ਪੰਜਾਬ ਦੇ ਲੋਕ ਗਰਮੀ ਤੋਂ ਬਹੁਤ ਪ੍ਰੇਸ਼ਾਨ ਹਨ। ਜਿਸ ਕਾਰਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ ਪਰ ਹੁਣ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਹੋਵੇਗਾ।
ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਤਾਂ ਮਿਲੇਗੀ ਪਰ ਮੌਸਮ 'ਚ ਬਦਲਾਅ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੇਜ਼ ਹਵਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
ਬਠਿੰਡਾ ਸਭ ਤੋਂ ਗਰਮ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਇਸ ਤੋਂ ਇਲਾਵਾ ਜੇਕਰ ਪੰਜਾਬ ਦੇ ਸਭ ਤੋਂ ਗਰਮ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਬਠਿੰਡਾ ਰਿਹਾ ਹੈ, ਇੱਥੇ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ।