ਰਾਜਸਥਾਨ ਦੇ ਅਲਵਰ 'ਚ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਖੁਸ਼ਕਿਸਮਤੀ ਰਹੀ ਕਿ ਵੱਡਾ ਹਾਦਸਾ ਹੋਣੋਂ ਟਲ ਗਿਆ। ਹਾਲਾਂਕਿ ਚੰਗੀ ਗੱਲ ਇਹ ਹੈ ਕਿ ਇਸ ਹਾਦਸੇ ਨਾਲ ਮੇਨ ਲਾਈਨ ਪ੍ਰਭਾਵਿਤ ਨਹੀਂ ਹੋਈ। ਇਸ ਨਾਲ ਯਾਤਰੀ ਟਰੇਨਾਂ ਦੀ ਆਵਾਜਾਈ 'ਤੇ ਕੋਈ ਅਸਰ ਨਹੀਂ ਪਵੇਗਾ।
ਜਾਣਕਾਰੀ ਅਨੁਸਾਰ ਜੈਪੁਰ ਦੇ ਏਡੀਆਰਐਮ ਮਨੀਸ਼ ਗੋਇਲ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਦਿੱਲੀ-ਲਖਨਊ ਰੇਲਵੇ ਲਾਈਨ ਦੀਆਂ ਦੋਵੇਂ ਲਾਈਨਾਂ ਬੰਦ ਕਰ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਟਰੇਨਾਂ ਦਾ ਰੂਟ ਬਦਲਣਾ ਪਿਆ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਰੇਲ ਹਾਦਸੇ ਦੇਖਣ ਨੂੰ ਮਿਲ ਰਹੇ ਹਨ।
ਪਟੜੀ ਨੂੰ ਕਰਵਾਇਆ ਜਾ ਰਿਹਾ ਸਾਫ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਟੜੀ ਨੂੰ ਸਾਫ ਕਰਵਾਇਆ ਜਾ ਰਿਹਾ ਹੈ। ਮੌਕੇ 'ਤੇ ਜੇਸੀਬੀ ਮਸ਼ੀਨ ਅਤੇ ਕਰੇਨ ਦੀ ਮਦਦ ਨਾਲ ਪਟੜੀ ਤੋਂ ਉਤਰੇ ਕੋਚ ਨੂੰ ਪਟੜੀ ਤੋਂ ਹਟਾਇਆ ਜਾ ਰਿਹਾ ਹੈ।
ਰਾਤ 2.30 ਵਜੇ ਵਾਪਰਿਆ ਹਾਦਸਾ
ਏਡੀਆਰਐਫ ਮਨੀਸ਼ ਗੋਇਲ ਨੇ ਦੱਸਿਆ ਕਿ ਮਾਲ ਗੱਡੀ ਦੇ ਤਿੰਨ ਡੱਬੇ ਤਿਜਾਰਾ ਗੇਟ ਦੇ ਨੇੜੇ ਪਟੜੀ ਤੋਂ ਉਤਰ ਗਏ। ਇਹ ਘਟਨਾ ਰਾਤ ਕਰੀਬ 2.30 ਵਜੇ ਵਾਪਰੀ। ਰੂਟ ਨੂੰ ਫ਼ਿਰ ਤੋਂ ਬਹਾਲ ਕਰਨ ਦਾ ਕੰਮ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਮੁੱਖ ਲਾਈਨ ਪ੍ਰਭਾਵਿਤ ਨਹੀਂ ਹੋਈ ਹੈ।
ਰੇਵਾੜੀ ਵੱਲ ਜਾ ਰਹੀ ਸੀ ਮਾਲ ਗੱਡੀ
ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਲ ਗੱਡੀ ਰੇਵਾੜੀ ਵੱਲ ਜਾ ਰਹੀ ਸੀ। ਅਲਵਰ-ਮਥੁਰਾ ਟ੍ਰੈਕ ਥੋੜ੍ਹਾ ਵਿਗੜ ਗਿਆ ਸੀ ਜਿਸ ਨੂੰ ਸਾਫ਼ ਕਰ ਦਿੱਤਾ ਗਿਆ ਹੈ। ਕੋਈ ਟਰੇਨ ਪ੍ਰਭਾਵਿਤ ਨਹੀਂ ਹੋਈ ਹੈ। ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਕੱਲ੍ਹ ਮਾਲ ਗੱਡੀ ਦੇ 12 ਡੱਬੇ ਪਟੜੀ ਤੋਂ ਉਤਰੇ
ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਅਮਰੋਹਾ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਦੇ 12 ਡੱਬੇ ਪਟੜੀ ਤੋਂ ਉਤਰ ਗਏ ਸਨ।
ਯੂਪੀ ਵਿੱਚ ਵੀ ਟਰੇਨ ਦੇ ਡੱਬੇ ਪਲਟ ਗਏ
ਦੋ ਦਿਨ ਪਹਿਲਾਂ ਯੂਪੀ ਦੇ ਗੋਂਡਾ ਵਿੱਚ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ ਸੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਦੇ ਕਾਰਨ ਲਾਪਰਵਾਹੀ ਦਾ ਨਤੀਜਾ ਹੈ।