ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਸਕੂਲੀ ਵਰਦੀ ਪਹਿਨੇ ਬੱਚੇ ਖੇਤਾਂ ਵਿੱਚੋਂ ਕੂੜਾ ਇਕੱਠਾ ਕਰ ਕੇ ਡਸਟਬਿਨ ਵਿੱਚ ਸੁੱਟ ਰਹੇ ਹਨ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ।
ਵਿਦਿਆਰਥੀ ਕੂੜਾ ਚੁੱਕਦੇ ਆ ਰਹੇ ਨਜ਼ਰ
ਇਹ ਵੀਡੀਓ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਲ ਖੁਰਦ ਦੇ ਮਿਡਲ ਸਰਕਾਰੀ ਸਕੂਲ ਦੀ ਦੱਸੀ ਜਾ ਰਹੀ ਹੈ। ਬੱਚਿਆਂ ਦੇ ਪਿੱਛੇ ਸਕੂਲ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਕੂਲੀ ਵਰਦੀ ਪਹਿਨੇ ਵਿਦਿਆਰਥੀ ਖੇਤਾਂ 'ਚੋਂ ਕੂੜਾ ਇਕੱਠਾ ਕਰ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਵੀਡੀਓ ਵਿੱਚ ਬੱਚੇ ਚੁੱਪ ਰਹੇ
ਵੀਡੀਓ 'ਚ ਨੌਜਵਾਨ ਨੇ ਜਦੋਂ ਬੱਚਿਆਂ ਨੂੰ ਪੁੱਛਿਆ ਕਿ ਉਹ ਪੜ੍ਹਨਾ ਨਹੀਂ ਚਾਹੁੰਦੇ ਤਾਂ ਉਨ੍ਹਾਂ ਕਿਹਾ ਕਿ ਉਹ ਪੜ੍ਹਨਾ ਚਾਹੁੰਦੇ ਹਨ, ਪਰ ਅੱਗੇ ਬੋਲ ਨਹੀਂ ਸਕੇ। ਸ਼ਾਇਦ ਬੱਚੇ ਅਧਿਆਪਕ ਤੋਂ ਡਰ ਗਏ ਸਨ। ਵੀਡੀਓ 'ਚ ਕਿਹਾ ਗਿਆ ਕਿ ਅਧਿਆਪਕਾਂ ਨੇ 200-300 ਰੁਪਏ ਖਰਚ ਕਰ ਕੇ ਸਫਾਈ ਕਰਮਚਾਰੀ ਨੂੰ ਨੌਕਰੀ 'ਤੇ ਰੱਖਣਾ ਬਿਹਤਰ ਨਹੀਂ ਸਮਝਿਆ।
CM ਭਗਵੰਤ ਮਾਨ ਨੇ ਸਕੂਲਾਂ 'ਚ ਛਾਪਾ ਮਾਰਿਆ ਸੀ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਵਿੱਚ ਛਾਪੇਮਾਰੀ ਕੀਤੀ ਸੀ, ਜਿਸ ਕਾਰਨ ਮੁੱਖ ਮੰਤਰੀ ਦੀ ਛਾਪੇਮਾਰੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਸਭ ਕੁਝ ਠੀਕ ਢੰਗ ਨਾਲ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਬਾਵਜੂਦ ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ।