ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਅੱਜ ਚੌਥੇ ਦਿਨ ਸਰਕਾਰੀ ਬੱਸਾਂ ਦੀ ਹੜਤਾਲ ਖਤਮ ਹੋ ਗਈ ਹੈ। ਇਹ ਫ਼ੈਸਲਾ ਸਰਕਾਰ ਵਲੋਂ ਪੱਤਰ ਮਿਲਣ ਤੋਂ ਬਾਅਦ ਲਿਆ ਹੈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਅਤੇ ਪਨਬਸ ਪੀਆਰਟੀਸੀ ਬੱਸਾਂ ਦੀ 3 ਦਿਨ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਸਬੰਧੀ ਗੁਰਪ੍ਰੀਤ ਸਿੰਘ ਪੰਨੂੰ ਨੇ ਦੱਸਿਆ ਕਿ ਬੀਤੇ ਦਿਨ ਯੂਨੀਅਨ ਦੀ ਪੰਜਾਬ ਦੇ ਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਦੇ ਸਕੱਤਰ, ਪਨਬੱਸ ਦੇ ਐਮ.ਡੀ. ਤੇ ਪੀ.ਆਰ.ਟੀ.ਸੀ. ਦੇ ਐਮ.ਡੀ. ਨਾਲ ਚੰਡੀਗੜ੍ਹ ਵਿਚ ਮੀਟਿੰਗ ਹੋਈ ਸੀ ਤੇ ਮੀਟਿੰਗ ਵਿਚ ਜਿਹੜੀਆਂ ਮੰਗਾਂ 'ਤੇ ਸਹਿਮਤੀ ਹੋਈ ਸੀ, ਉਨ੍ਹਾਂ ਮੰਗਾਂ ਸਬੰਧੀ ਸਹਿਮਤੀ ਪੱਤਰ ਵੀ ਦੇਰੀ ਨਾਲ ਜਾਰੀ ਕੀਤਾ ਗਿਆ ਤੇ ਜਿਹੜਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਵਿਚ ਹੇਰ-ਫੇਰ ਕੀਤਾ ਗਿਆ ਹੈ।
ਪਿਛਲੇ ਦਿਨਾਂ ਤੋਂ ਕੱਚੇ ਮੁਲਾਜ਼ਮਾਂ ਪੱਕੇ ਕਰਨ ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾ ਦਾ ਟੈਡਰ ਰੱਦ ਕਰਨ ਸਬੰਧੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਕੱਲ ਮਿਤੀ 15/8/2025 ਨੂੰ ਮਾਨਯੋਗ ਚੀਫ਼ ਸੈਕਟਰੀ ਪੰਜਾਬ ਨਾਲ ਪੈਂਨਲ ਮੀਟਿੰਗ ਹੋਈ ਸੀ, ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਬਾਹਰ ਕੱਢ ਕੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ, ਤਨਖਾਹ ਵਾਧਾ ਕਰਨ,ਨਵੀਆਂ ਬੱਸਾਂ ਪਾਉਣ ਆਦਿ ਸਾਰੀਆਂ ਮੰਗਾਂ ਉਪਰ ਬਣੀ ਕਮੇਟੀ ਦੀ ਮੀਟਿੰਗ ਵਿੱਚ ਵਿੱਤ ਵਿਭਾਗ,ਪ੍ਰਸੋਨਲ ਵਿਭਾਗ ਦੇ ਸੈਕਟਰੀ ਸ਼ਾਮਿਲ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ 19 ਅਗਸਤ ਨੂੰ ਟਰਾਸਪੋਰਟ ਮੰਤਰੀ ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਤਹਿ ਕਰਵਾਈ ਗਈ ਹੈ ਅਤੇ 26 ਅਗਸਤ 2025 ਨੂੰ ਮੁੱਖ ਮੰਤਰੀ ਪੰਜਾਬ ਨਾਲ ਪੈਨਿਲ ਮੀਟਿੰਗ ਫਿਕਸ ਹੋਈ ਹੈ। ਜਿਸ ਵਿੱਚ ਤਿਆਰ ਕੀਤੀ ਪੋਲਸੀ ਤੇ ਵਿਚਾਰ ਚਰਚਾ ਕਰਕੇ ਲਾਗੂ ਕਰਨ ਸਮੇਤ ਸਾਰੀਆਂ ਮੰਗਾ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।
ਮੀਟਿੰਗ ਵਿਚ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਲਗਭਗ 10 ਦਿਨਾਂ ਦੌਰਾਨ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ 'ਤੇ ਟਰਾਂਸਪੋਰਟ ਮੰਤਰੀ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਵਰਕਰਜ਼ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਮੰਗਾਂ ਪੂਰੀਆਂ ਨਹੀਂ ਹੋਈਆਂ, ਜਿਸ ਕਾਰਨ ਉਨ੍ਹਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਹੁਣ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅਣਮਿੱਥੇ ਸਮੇਂ ਲਈ ਬੰਦ ਕੀਤੀਆਂ ਸਨ। ਅੱਜ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ ਹੋ ਗਈ ਹੈ।