ਕੇਂਦਰ ਸਰਕਾਰ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਨੋ-ਡਿਟੈਂਸ਼ਨ ਪਾਲਿਸੀ ਨੂੰ ਖਤਮ ਕਰ ਦਿੱਤਾ ਹੈ, ਜਿਸਦਾ ਮਤਲਬ ਹੈ ਕਿ ਜੇਕਰ ਵਿਦਿਆਰਥੀ ਇਹਨਾਂ ਜਮਾਤਾਂ ਵਿੱਚ ਫੇਲ ਹੁੰਦੇ ਹਨ ਤਾਂ ਉਹਨਾਂ ਨੂੰ ਪ੍ਰਮੋਟ ਨਹੀਂ ਕੀਤਾ ਜਾਵੇਗ । ਹਾਲਾਂਕਿ, ਉਨ੍ਹਾਂ ਨੂੰ ਆਪਣੀ ਕਲਾਸ ਪਾਸ ਕਰਨ ਦਾ ਦੂਜਾ ਮੌਕਾ ਦਿੱਤਾ ਜਾਵੇਗਾ।
ਨਵੀਂ ਪ੍ਰਣਾਲੀ ਮੁਤਾਬਕ ਫੇਲ੍ਹ ਹੋਏ ਵਿਦਿਆਰਥੀਆਂ ਨੂੰ 2 ਮਹੀਨਿਆਂ ਦੇ ਅੰਦਰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਮਿਲੇਗਾ। ਜੇਕਰ ਉਹ ਇਸ ਵਿੱਚ ਵੀ ਫੇਲ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਨਹੀਂ ਕੀਤਾ ਜਾਵੇਗਾ। ਇਸ ਨਾਲ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲਾਂ ਸਮੇਤ 3 ਹਜ਼ਾਰ ਤੋਂ ਵੱਧ ਸਕੂਲ ਪ੍ਰਭਾਵਿਤ ਹੋਣਗੇ।