ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ ਅਤੇ ਇਸ ਲਈ ਇਸ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਭਗਵਾਨ ਪਰਸ਼ੂਰਾਮ ਨੇ ਬ੍ਰਾਹਮਣਾਂ ਅਤੇ ਸਾਧੂਆਂ 'ਤੇ ਅੱਤਿਆਚਾਰਾਂ ਦਾ ਅੰਤ ਕੀਤਾ ਸੀ। ਭਾਰਤ ਦੇ ਪੱਛਮੀ ਤੱਟ 'ਤੇ ਭਗਵਾਨ ਪਰਸ਼ੂਰਾਮ ਨੂੰ ਸਮਰਪਿਤ ਬਹੁਤ ਸਾਰੇ ਮੰਦਰ ਹਨ।