ਪੰਜਾਬ ਵਿੱਚ ਭਲਕੇ 13 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਸੂਬੇ ਭਰ ਵਿੱਚ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਜਾਵੇਗਾ। ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।