ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ 26 ਫਰਵਰੀ, ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ।
ਮਹਾਂਸ਼ਿਵਰਾਤਰੀ ਕਿਉਂ ਮਨਾਈ ਜਾਂਦੀ ਹੈ?
ਇੱਕ ਧਾਰਮਿਕ ਮਾਨਤਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ। ਇਸੇ ਲਈ ਇਸ ਦਿਨ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਨਾਲ ਉਹ ਜਲਦੀ ਪ੍ਰਸੰਨ ਹੋ ਜਾਂਦੇ ਹਨ।
