ਖਬਰਿਸਤਾਨ ਨੈੱਟਵਰਕ- ਪੰਜਾਬ 'ਚ ਅਪ੍ਰੈਲ ਮਹੀਨੇ ਕਾਫੀ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਸਕੂਲ ਤੇ ਕਾਲਜ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 10 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਰਾਜ ਸਰਕਾਰ ਵੱਲੋਂ 10 ਅਪ੍ਰੈਲ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਮਹਾਵੀਰ ਜਯੰਤੀ ਹੈ, ਜਿਸ ਦੇ ਸੰਬੰਧ ਵਿੱਚ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜੈਨ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਭਗਵਾਨ ਮਹਾਂਵੀਰ ਦੇ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ।
ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਰਾਜ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਬਾਅਦ, 12 ਨੂੰ ਦੂਜਾ ਸ਼ਨੀਵਾਰ ਹੈ ,13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਡਕਰ ਜਨਮ ਦਿਨ 'ਤੇ ਸਰਕਾਰੀ ਛੁੱਟੀ ਹੋਵੇਗੀ|