ਪੰਜਾਬ ਵਿੱਚ ਸੋਮਵਾਰ 31 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਰਹੇਗੀ। ਪੰਜਾਬ ਸਰਕਾਰ ਨੇ ਈਦ-ਉਲ-ਫਿਤਰ ਦੇ ਤਿਉਹਾਰ ਦੇ ਮੱਦੇਨਜ਼ਰ ਇਸ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।
ਇਸ ਦੇ ਨਾਲ ਹੀ 30 ਮਾਰਚ ਨੂੰ ਵੀ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਐਤਵਾਰ ਹੈ। ਇਸ ਤਰ੍ਹਾਂ ਸੂਬੇ ਵਿੱਚ ਲਗਾਤਾਰ ਦੋ ਦਿਨ ਸਰਕਾਰੀ ਛੁੱਟੀ ਰਹੇਗੀ।
ਈਦ-ਉਲ-ਫਿਤਰ ਦੀ ਮਹੱਤਤਾ
ਇਸਲਾਮ ਵਿੱਚ ਈਦ ਦਾ ਖਾਸ ਮਹੱਤਵ ਹੈ। ਰੋਜ਼ੇ ਦੇ ਸਮਾਪਤ ਹੋਣ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਵੇਰੇ ਨਮਾਜ਼ ਅਦਾ ਕੀਤੀ ਜਾਂਦੀ ਹੈ ਅਤੇ ਅੱਲ੍ਹਾ ਦਾ ਸ਼ੁਕਰਾਨਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਲੋਕ ਇੱਕ ਦੂਜੇ ਨੂੰ ਜੱਫੀ ਪਾਉਂਦੇ ਹਨ ਅਤੇ ਇੱਕ ਦੂਜੇ ਨੂੰ ਈਦ ਮੁਬਾਰਕ ਕਹਿੰਦੇ ਹਨ। ਇਸ ਦਿਨ, ਵੱਖ-ਵੱਖ ਪਕਵਾਨਾਂ ਦੇ ਨਾਲ ਮਿੱਠੀ ਸੇਵੀਆਂ ਵੀ ਬਣਾਈਆਂ ਜਾਂਦੀਆਂ ਹਨ।