ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਨੋਟਿਸ, MLA ਫਲੈਟ ਖਾਲੀ ਕਰਨ ਦੇ ਹੁਕਮ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕ ਦਾ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਅਨੁਸਾਰ 20 ਜੂਨ ਨੂੰ 15 ਦਿਨਾਂ ਅੰਦਰ ਮਕਾਨ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਉਹ ਨਿਰਧਾਰਤ ਸਮੇਂ ਤੋਂ ਬਾਅਦ ਵੀ ਕੁਝ ਸਮੇਂ ਲਈ ਰਿਹਾਇਸ਼ ਰੱਖ ਸਕਦੇ ਹਨ। ਪਰ ਇਸ ਦੌਰਾਨ ਉਨ੍ਹਾਂ ਨੂੰ ਉਚਿਤ ਕਿਰਾਇਆ ਅਦਾ ਕਰਨਾ ਹੋਵੇਗਾ।
ਦੋਵਾਂ ਨੇ ਵਿਧਾਇਕ ਦੇ ਅਹੁਦੇ ਤੋਂ ਦੇ ਦਿੱਤਾ ਹੈ ਅਸਤੀਫਾ
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਨ। ਜਦਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਦੇ ਵਿਧਾਇਕ ਸਨ। ਹੁਣ ਉਹ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਦੋਵਾਂ ਨੇ ਹੁਣ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਨੇ ਵੀ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਜਿਹੇ 'ਚ ਜਦੋਂ ਉਹ ਹੁਣ ਵਿਧਾਇਕ ਨਹੀਂ ਰਹੇ ਤਾਂ ਉਨ੍ਹਾਂ ਨੂੰ ਆਪਣੀ ਰਿਹਾਇਸ਼ ਖਾਲੀ ਕਰਨੀ ਪਵੇਗੀ।
ਵਿਧਾਇਕ ਹੋਣ ਦੇ ਕਾਰਨ ਮਿਲਿਆ ਸੀ ਫਲੈਟ
ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਸਨ, ਜਿਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 3 ਵਿੱਚ ਵਿਧਾਇਕ ਫਲੈਟ ਨੰਬਰ 19 ਅਲਾਟ ਕੀਤਾ ਗਿਆ ਸੀ। ਨਿਯਮਾਂ ਅਨੁਸਾਰ ਜਦੋਂ ਵਿਧਾਨ ਸਭਾ ਮੈਂਬਰ ਨੂੰ ਘਰ, ਫਲੈਟ, ਨੌਕਰ ਕੁਆਟਰ, ਗੈਰੇਜ ਆਦਿ ਅਲਾਟ ਕੀਤਾ ਜਾਂਦਾ ਹੈ। ਜੇਕਰ ਉਹ ਹੁਣ ਮੈਂਬਰ ਨਹੀਂ ਹੈ ਤਾਂ ਉਹ ਨੂੰ 15 ਦਿਨਾਂ ਦੇ ਅੰਦਰ ਇਸ ਨੂੰ ਖਾਲੀ ਕਰਨਾ ਹੋਵੇਗਾ।
'Government notice to Amarinder Singh Raja Vading','Sukhjinder Randhawa','MLA flat'