ਗੁਰਦਾਸਪੁਰ 'ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ।
ਬੱਸ ਬਟਾਲਾ ਤੋਂ ਜਾ ਰਹੀ ਸੀ ਮੋਹਾਲੀ
ਦੱਸਿਆ ਜਾ ਰਿਹਾ ਹੈ ਕਿ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ। ਇਸ ਦੌਰਾਨ ਬਟਾਲਾ-ਕਾਦੀਆਂ ਰੋਡ 'ਤੇ ਬੱਸ ਦੀਆਂ ਬਰੇਕਾਂ ਅਚਾਨਕ ਫੇਲ ਹੋ ਗਈਆਂ। ਇਸ ਕਾਰਨ ਬੱਸ ਕੰਧ ਨਾਲ ਟਕਰਾ ਗਈ, ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਤੇ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ।
ਕਈ ਲੋਕ ਹੋਏ ਜ਼ਖਮੀ
ਬੱਸ ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ ਹਨ। ਆਸ-ਪਾਸ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਹਸਪਤਾਲ ਵਿੱਚ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਬਾਈਕ ਸਵਾਰ ਨੂੰ ਬਚਾਉਣ ਕਾਰਨ ਹਾਦਸਾ ਵਾਪਰਿਆ
ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹ ਬੱਸ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਨਹੀਂ ਸਗੋਂ ਬਾਈਕ ਸਵਾਰ ਨੂੰ ਬਚਾਉਣ ਕਾਰਨ ਵਾਪਰਿਆ। ਬੱਸ ਚਾਲਕ ਨੇ ਬਾਈਕ ਸਵਾਰ ਨੂੰ ਬਚਾਉਣ ਲਈ ਮੋੜ ਲਿਆ, ਜਿਸ ਕਾਰਨ ਬੱਸ ਕੰਧ ਨਾਲ ਟਕਰਾ ਗਈ, ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ।