ਪੰਜਾਬੀ ਗਾਇਕ ਗੁਰੂ ਰੰਧਾਵਾ ਰਿਐਲਟੀ ਸ਼ੋਅ ਸਾ ਰੇ ਗਾ ਮਾ ਪਾ ਨੂੰ ਜੱਜ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਹੋਣਗੇ। ਦੱਸ਼ ਦੇਈਏ ਕਿ ਮਸ਼ਹੂਰ ਗਾਇਕ ਗੁਰੂ ਰੰਧਾਵਾ ਦੇ ਗੀਤਾਂ ਉਤੇ ਸਰੋਤੇ ਖੂਬ ਮੁਹੱਬਤ ਲੁਟਾਉਂਦੇ ਹਨ। ਇਸ ਦੇ ਨਾਲ ਹੀ ਗੁਰੂ ਰੰਧਾਵਾ ਫਿਲਮਾਂ ਵਿੱਚ ਅਦਾਕਾਰੀ ਦੇ ਜੌਹਰ ਵੀ ਦਿਖਾ ਰਹੇ ਹਨ।
ਗੁਰੂ ਜਲਦ ਹੀ ਸੰਗਿੰਗ ਰਿਐਲਟੀ ਸ਼ੋਅ ਸਾ ਰੇ ਗਾ ਮਾ ਪਾ 2024 'ਚ ਨਜ਼ਰ ਆਉਣਗੇ।
ਦੱਸ ਦਈਏ ਕਿ ਗੁਰੂ ਰੰਧਾਵਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸਾਂਝੇ ਕਰਦੇ ਰਹਿੰਦੇ ਹਨ।
ਬੱਬੂ ਮਾਨ ਨਾਲ ਵੀ ਕਰ ਚੁੱਕੇ ਕੰਮ
ਦੱਸ ਦੇਈਏ ਕਿ ਗੁਰੂ ਰੰਧਾਵਾ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨਾਲ ਵੀ ਗੀਤ ਪਾਗਲ ਵਿਚ ਨਜ਼ਰ ਆ ਚੁੱਕੇ ਹਨ।ਇਹ ਗੀਤ 27 ਮਈ ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਨੇ ਮਣਾਮੂੰਹੀ ਪਿਆਰ ਦਿੱਤਾ।