ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 25 ਫਰਵਰੀ ਨੂੰ ਹੁਸ਼ਿਆਰਪੁਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਉਨ੍ਹਾਂ ਸਕੂਲਾਂ ਅਤੇ ਕਾਲਜਾਂ 'ਤੇ ਲਾਗੂ ਨਹੀਂ ਹੋਵੇਗੀ, ਜਿੱਥੇ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣੀਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈ.ਏ.ਐਸ. ਨੇ ਮਹਾਸ਼ਿਵਰਾਤਰੀ ਦੇ ਤਿਉਹਾਰ ਦੇ ਮੌਕੇ 25 ਫਰਵਰੀ, ਮੰਗਲਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।