ਜਲੰਧਰ/ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਜਨਵਰੀ 2025 ਦਿਨ ਵੀਰਵਾਰ ਨੂੰ ਜਲੰਧਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਜਲੰਧਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।