ਜਲੰਧਰ 'ਚ ਅੱਜ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ। 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ/ਸਿਟੀ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ 20 ਦਸੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦਕਿ 21 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ|
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਭਲਕੇ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਬੰਦ ਰਹਿਣਗੇ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਸਕੂਲੀ ਬੱਸਾਂ ਦੀ ਵਰਤੋਂ ਚੋਣ ਸਮੱਗਰੀ ਅਤੇ ਪੋਲਿੰਗ ਸਟਾਫ਼ ਨੂੰ ਲਿਜਾਣ ਲਈ ਕੀਤੀ ਜਾਵੇਗੀ, ਜਿਸ ਕਾਰਨ ਵਿਦਿਆਰਥੀਆਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਕਾਰਨ ਪ੍ਰਸ਼ਾਸਨ ਨੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਬੱਚਿਆਂ ਅਤੇ ਮਾਪਿਆਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹੁਕਮ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ।