SGPC ਦੇ ਪ੍ਰਧਾਨ ਵਜੋਂ ਹਰਜਿੰਦਰ ਸਿੰਘ ਧਾਮੀ ਨੇ ਦੁਬਾਰਾ ਅਹੁਦਾ ਸੰਭਾਲ ਲਿਆ ਹੈ। ਇਹ ਅਹੁਦਾ ਉਨ੍ਹਾਂ ਨੇ ਬਜਟ ਇਜਲਾਸ ਤੋਂ ਪਹਿਲਾਂ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਹੋਣ 'ਤੇ ਕਾਰਜਭਾਰ ਸੰਭਾਲਿਆ ਹੈ।
ਅੰਤ੍ਰਿੰਗ ਕਮੇਟੀ ਵਲੋਂ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ। ਸੇਵਾਵਾਂ ਜਾਰੀ ਰੱਖਣ ਦੇ ਫ਼ੈਸਲੇ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੇ। ਐਸਜੀਪੀਸੀ ਦਫਤਰ ਵਿੱਚ ਅਹੁਦਾ ਸਾਂਭਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ।
ਮਨਾਉਣ ਲਈ ਰਿਹਾਇਸ਼ ਤੇ ਪੁੱਜੇ ਸਨ ਸੁਖਬੀਰ ਬਾਦਲ
ਕੁਝ ਦਿਨ ਪਹਿਲਾਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ਹੁਸ਼ਿਆਰਪੁਰ ਵਿਖੇ ਪੁੱਜੇ ਸਨ ਤੇ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਕੇ ‘ਤੇ ਮੌਜੂਦ ਸਨ।
ਬੀਤੇ ਮਹੀਨੇ ਦਿੱਤਾ ਸੀ ਅਸਤੀਫਾ
ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਮਹੀਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ ਤੇ ਅੱਜ ਉਨ੍ਹਾਂ ਨੇ ਅਹੁਦਾ ਸੰਭਾਲ ਕੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।