ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਵਿੱਖ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਤੈਅ ਕੀਤੀਆਂ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਕਿਹਾ ਕਿ ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਨੇੜ ਭਵਿੱਖ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ,ਉਸ ਵਿਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਬੀਬੀ ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਦੇ ਚੋਣ ਪ੍ਰਚਾਰ ਇੰਚਾਰਜ
ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਚੋਣ ਪ੍ਰਚਾਰ ਇੰਚਾਰਜ ਹੋਣਗੇ। ਇਸੇ ਤਰ੍ਹਾਂ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਬਰਨਾਲਾ ਸ਼ਹਿਰ ਲਈ ਪ੍ਰਚਾਰ ਇੰਚਾਰਜ ਅਤੇ ਇਕਬਾਲ ਸਿੰਘ ਝੂੰਦਾਂ ਬਰਨਾਲਾ ਦਿਹਾਤੀ ਲਈ ਪ੍ਰਚਾਰ ਇੰਚਾਰਜ ਹੋਣਗੇ।