ਖ਼ਬਰਿਸਤਾਨ ਨੈੱਟਵਰਕ- ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਕਈ ਵੱਡੀਆਂ ਹਸਤੀਆਂ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਪੁੱਜ ਰਹੀਆਂ ਹਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਫਸੋਸ ਪ੍ਰਗਟ ਕਰਨ ਲਈ ਹੰਸ ਰਾਜ ਹੰਸ ਦੇ ਘਰ ਪੁੱਜੇ।
ਦੱਸ ਦੇਈਏ ਕਿ ਰੇਸ਼ਮ ਕੌਰ ਦੇ ਦੇਹਾਂਤ 'ਤੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਐਤਵਾਰ ਨੂੰ ਸ਼ੋਕ ਪ੍ਰਗਟ ਕਰਨ ਪਹੁੰਚੇ ਸਨ। ਦੱਸ ਦੇਈਏ ਕਿ ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ 11 ਅਪ੍ਰੈਲ ਨੂੰ ਮਾਡਲ ਟਾਊਨ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ 2 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਟੈਗੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੇ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੰਸਰਾਜ ਹੰਸ ਦੇ ਜੱਦੀ ਪਿੰਡ ਸਫੀਪੁਰ ਵਿਖੇ ਕਰ ਦਿੱਤਾ ਗਿਆ ਸੀ। ਜਿੱਥੇ ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ, ਮਸ਼ਹੂਰ ਗਾਇਕ ਦਲੇਰ ਮਹਿੰਦੀ ਹੰਸਰਾਜ ਹੰਸ ਦੇ ਕੁੜਮ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਹਨ।
ਦੁੱਖ ਦੀ ਘੜੀ ਵਿਚ ਗਾਇਕ ਅਮਰ ਨੂਰੀ, ਸਾਬਕਾ ਐਸਐਸਪੀ ਰਜਿੰਦਰ ਸਿੰਘ, ਰੋਮੀ ਰੰਜਨ, ਮੰਗੀ ਮਾਹਲ, ਖਾਨ ਸਾਬ, ਦੀਪਕ ਹੰਸ, ਦਲਜੀਤ, ਮਾਸਟਰ ਸਲੀਮ, ਜੱਸੀ ਗਿੱਲ ਸਮੇਤ ਕਈ ਪੰਜਾਬੀ ਗਾਇਕ ਅਤੇ ਸਿਆਸਤਦਾਨ ਪੁੱਜੇ ਸਨ।