ਹੁਸ਼ਿਆਰਪੁਰ ਦੇ ਮਾਹਿਲਪੁਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਪਿੰਡ ਬਾਹੋਵਾਲ ਦੇ ਪੁਲ ’ਤੇ ਦੋ ਕੈਂਟਰਾਂ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਦੇ ਦੋਵੇਂ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
JCB ਰਾਹੀਂ ਲਾਸ਼ਾਂ ਨੂੰ ਕੱਢਿਆ ਬਾਹਰ
ਇਸ ਦੇ ਨਾਲ ਹੀ ਹਾਦਸੇ 'ਚ ਦੋਵੇਂ ਟੈਂਕਰ ਦੇ ਪਰਖਚੇ ਉੱਡ ਗਏ। ਦੋਵਾਂ ਕੈਂਟਰਾਂ ਦੇ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਜੇਸੀਬੀ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।