ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਵਿੱਚ ਸਵਾਈਨ ਫਲੂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਮੰਤਰੀ ਨੇ ਮੌਸਮ ਵਿੱਚ ਤਬਦੀਲੀ ਕਾਰਨ ਹੋਣ ਵਾਲੀਆਂ ਸਾਹ ਦੀਆਂ ਬਿਮਾਰੀਆਂ ਦੀ ਸਖ਼ਤੀ ਤੇ ਰੋਕਥਾਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਕੰਟਰੋਲ ਲਈ ਸਿਹਤ ਵਿਭਾਗ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ।
ਸਾਰੇ ਹਸਪਤਾਲਾਂ ਵਿੱਚ ਫਲੂ ਕੋਰ ਲਗਾਉਣ ਦੇ ਹੁਕਮ
ਸਾਰੇ ਸਿਵਲ ਸਰਜਨਾਂ ਨੂੰ ਸਾਰੇ ਹਸਪਤਾਲਾਂ ਦੇ ਬਾਹਰੀ ਰੋਗੀ ਵਿਭਾਗਾਂ ਵਿੱਚ ਫਲੂ ਕਾਰਨਰ ਸਥਾਪਤ ਕਰਨ ਅਤੇ ਲੱਛਣਾਂ ਦੀ ਗੰਭੀਰਤਾ ਦੇ ਅਧਾਰ 'ਤੇ ਇਨ੍ਹਾਂ ਕੋਨਿਆਂ ਵਿੱਚ ਸਿਖਲਾਈ ਪ੍ਰਾਪਤ ਅਤੇ ਤਜ਼ਰਬੇਕਾਰ ਪੈਰਾ ਮੈਡੀਕਲ ਸਟਾਫ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਮਰੀਜ਼ਾਂ ਦਾ ਇਲਾਜ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਆਈਸੋਲੇਸ਼ਨ ਵਾਰਡ ਬਣਾਉਣ ਦੇ ਹੁਕਮ
ਸਾਰੇ ਹਸਪਤਾਲਾਂ ਨੂੰ ਸਹੀ ਭੋਜਨ ਤੇ ਆਕਸੀਜਨ ਦੀ ਸਪਲਾਈ ਵਾਲੇ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਇਸ ਗੰਭੀਰ ਛੂਤ ਵਾਲੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਨੇ ਲੋਕਾਂ ਵਿੱਚ ਸਾਹ ਦੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਇਹ ਐਡਵਾਈਜ਼ਰੀ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਹੈ।