• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਿਹਤ ਵਿਭਾਗ ਜਲੰਧਰ ਦੀ ਟੀਮ ਨੇ ਈ.ਐਸ.ਆਈ. ਹਸਪਤਾਲ ਅਤੇ ਉੱਥੇ ਸਥਿਤ ਐਲੋਪੈਥੀ, ਹੋਮੋਪੈਥੀ, ਆਯੁਰਵੈਦਿਕ ਵਿਭਾਗਾਂ ਦੀ ਕੀਤੀ ਚੈਕਿੰਗ

6/7/2025 4:10:26 PM Gagan Walia     Health Department, Jalandhar, ESI. hospital and the allopathy, homeopathy , ayurvedic departments located,      ਸਿਹਤ ਵਿਭਾਗ ਜਲੰਧਰ ਦੀ ਟੀਮ ਨੇ ਈ.ਐਸ.ਆਈ. ਹਸਪਤਾਲ ਅਤੇ ਉੱਥੇ ਸਥਿਤ ਐਲੋਪੈਥੀ, ਹੋਮੋਪੈਥੀ, ਆਯੁਰਵੈਦਿਕ ਵਿਭਾਗਾਂ ਦੀ ਕੀਤੀ ਚੈਕਿੰਗ 

ਖ਼ਬਰਿਸਤਾਨ ਨੈੱਟਵਰਕ: ਡੇਂਗੂ ਰੋਕਥਾਮ ਦੇ ਮੱਦੇਨਜ਼ਰ "ਹਰ ਸ਼ੁੱਕਰਵਾਰ - ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਈ.ਐਸ.ਆਈ. ਹਸਪਤਾਲ ਵਿੱਚ ਲੋਕਾਂ ਨੂੰ ਡੇਂਗੂ, ਮਲੇਰੀਆਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਮੈਡੀਕਲ ਸੁਪਰਡੈਂਟ ਈ.ਐਸ.ਆਈ. ਹਸਪਤਾਲ ਡਾ. ਵੰਦਨਾ ਧੀਰ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਅਤੇ ਜਿਲ੍ਹਾ ਬੀ.ਸੀ.ਜੀ. ਅਫ਼ਸਰ ਡਾ. ਚਸ਼ਮ ਮਿੱਤਰਾ ਨੇ ਈ.ਐਸ.ਆਈ. ਹਸਪਤਾਲ ਅਤੇ ਉੱਥੇ ਸਥਿਤ ਐਲੋਪੈਥੀ, ਹੋਮੋਪੈਥੀ ਅਤੇ ਆਯੁਰਵੈਦਿਕ ਵਿਭਾਗਾਂ 'ਚ ਜਾ ਕੇ ਕੂਲਰਾਂ, ਫਰਿਜਾਂ ਆਦਿ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਏ.ਐਨ.ਐਮ. ਹਰਪ੍ਰੀਤ, ਆਸ਼ਾ ਵਰਕਰ ਤੇ ਨਰਸਿੰਗ ਵਿਦਿਆਰਥਣਾਂ ਵੀ ਹਾਜ਼ਰ ਸਨ।

ਮੈਡੀਕਲ ਸੁਪਰਡੈਂਟ ਈ.ਐਸ.ਆਈ. ਵੰਦਨਾ ਧੀਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਈ.ਐਸ.ਆਈ. ਹਸਪਤਾਲ ਵਿਖੇ ਇਲਾਜ ਲਈ ਆਏ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਲੋੜੀਂਦੀ ਜਾਣਕਾਰੀ ਦਿੰਦੇ ਹੋਏ ਜਾਗਰੂਕ ਕੀਤਾ ਗਿਆ ਅਤੇ ਇਸਦੇ ਨਾਲ ਹੀ ਡੇਂਗੂ ਰੋਕਥਾਮ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਵਧਾਨ ਰਹਿੰਦੇ ਹੋਏ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਸਾਨੂੰ ਖੁਦ ਵੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਉਪਰੰਤ ਸਿਹਤ ਵਿਭਾਗ ਦੀ ਟੀਮ ਵੱਲੋਂ ਈ.ਐਸ.ਆਈ. ਦੇ ਆਲੇ-ਦੁਆਲੇ ਅਤੇ ਵੱਖ-ਵੱਖ ਥਾਵਾਂ 'ਤੇ ਡੇਂਗੂ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲਾਰਵਾ ਮਿਲਣ 'ਤੇ ਨਿਰਧਾਰਤ ਤਰੀਕੇ ਨਾਲ ਲਾਰਵੇ ਨੂੰ ਨਸ਼ਟ ਕੀਤਾ ਗਿਆ। ਡਾ. ਵੰਦਨਾ ਧੀਰ ਵੱਲੋਂ ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਤੋਂ ਬਚਾਅ ਲਈ ਡੇਂਗੂ ਲਾਰਵੇ ਦੀ ਪਛਾਣ ਅਤੇ ਸਾਵਧਾਨੀਆਂ ਪ੍ਰਤੀ ਸੈਂਸੇਟਾਈਜ਼ ਵੀ ਕੀਤਾ ਗਿਆ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਮੁਹਿੰਮ ਜਿਲ੍ਹੇ ਭਰ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਐਸ.ਐਮ.ਓਜ਼ ਅਤੇ ਡਾਕਟਰਾਂ ਵੱਲੋਂ ਖੁਦ ਵੀ ਫੀਲਡ ਵਿੱਚ ਜਾ ਕੇ ਅਤੇ ਸਿਹਤ ਟੀਮਾਂ ਵੱਲੋਂ ਵੀ ਘਰਾਂ, ਸਰਕਾਰੀ ਦਫ਼ਤਰਾ, ਸਲੱਮ ਖੇਤਰਾਂ ਆਦਿ ਥਾਵਾਂ 'ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ, ਦਫ਼ਤਰਾਂ ਤੇ ਆਲੇ-ਦੁਆਲੇ ਦੀ ਸਾਫ-ਸਫਾਈ ਰਖੋ ਅਤੇ ਪਾਣੀ ਜਮ੍ਹਾ ਨਾ ਦਿਓ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ 'ਤੇ ਰੱਖੇ ਟਾਇਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। 

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ 163 ਇੰਸਟੀਚਿਊਟਸ ਅਤੇ 1739 ਘਰਾਂ ਦਾ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਟੀਮਾਂ ਵੱਲੋਂ ਕੂਲਰਾਂ, ਕਬਾੜ-ਕੰਟੇਨਰਾਂ, ਟਾਈਰਾਂ ਆਦਿ ਦੀ ਜਾਂਚ ਕੀਤੀ ਗਈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 8 ਥਾਵਾਂ 'ਤੇ ਡੇਂਗੂ ਲਾਰਵਾ ਪਾਇਆ ਗਿਆ ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਜਨਵਰੀ 2025 ਤੋਂ ਹੁਣ ਤੱਕ ਕੁੱਲ 1,42,967 ਘਰਾਂ ਦਾ ਸਰਵੇ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਸ਼ਹਿਰੀ ਖੇਤਰ ਦੇ 57,616 ਘਰ ਅਤੇ ਪੇਂਡੂ ਖੇਤਰ ਦੇ 85,351 ਘਰ ਸ਼ਾਮਲ ਹਨ। ਜਨਵਰੀ 2025 ਤੋਂ ਹੁਣ ਤੱਕ ਕੁੱਲ 129 ਥਾਵਾਂ 'ਤੇ ਡੇਂਗੂ ਲਾਰਵਾ ਮਿਲੀਆ ਹੈ। ਜਿਸਨੂੰ ਐਂਟੀ ਲਾਰਵਾ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।

'Health Department','Jalandhar','ESI. hospital and the allopathy','homeopathy','ayurvedic departments located',''

Please Comment Here

Similar Post You May Like

Recent Post

  • ਭਾਰਤ ਦਾ ਪਾਕਿਸਤਾਨ ਨੂੰ ਝਟਕਾ! ਕਰੋੜਾਂ ਰੁਪਏ ਦਾ ਹੋਵੇਗਾ ਨੁਕਸਾਨ...

  • ਕਾਂਗਰਸੀ ਵਿਧਾਇਕ ਨੂੰ ED ਨੇ ਕੀਤਾ ਗ੍ਰਿਫਤਾਰ, ਘਰੋਂ 12 ਕਰੋੜ ਦਾ ਕੈਸ਼ ਤੇ 6 ਕਰੋੜ ਦੇ ਗਹਿਣੇ ਬਰਾਮਦ ...

  • HOLIDAY : ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ...

  • ਅਮਰੀਕਾ 'ਚ ਟਰੱਕ ਡਰਾਈਵਰ ਹਰਜਿੰਦਰ ਦਾ ਭਰਾ ਵੀ ਗ੍ਰਿਫ਼ਤਾਰ, 3 ਲੋਕਾਂ ਦੀ ਹੋਈ ਸੀ ਮੌਤ ...

  • CM ਮਾਨ ਨੇ ਹੁਸ਼ਿਆਰਪੁਰ BLAST ਮਾਮਲੇ 'ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ...

  • ਅੱਜ ਸਕੂਲ ਰਹਿਣਗੇ ਬੰਦ, ਇਸ ਕਾਰਣ ਲੈਣਾ ਪਿਆ ਫੈਸਲਾ...

  • ਹੁਸ਼ਿਆਰਪੁਰ 'ਚ LPG ਟੈਂਕਰ 'ਚ ਬਲਾਸਟ, ਦੋ ਦੀ ਮੌਤ, ਤੀਹ ਤੋਂ ਵੱਧ ਜ਼ਖਮੀ...

  • ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਮੌਕੇ 'ਤੇ ਭਾਰੀ ਹੰਗਾਮਾ ਹੋਇਆ ...

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੁਲਿਸ ਹਿਰਾਸਤ 'ਚ, ਕੈਂਪ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ ਕਾਫਲਾ ...

  • ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY