ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋ ਰਹੀ ਹੈ। ਖਹਿਰਾ ਖਿਲਾਫ ਦਰਜ ਕੇਸ 'ਚ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇਣ ਤੇ ਦਬਾਅ ਪਾਉਣ ਦਾ ਦੋਸ਼ ਹੈ। ਜਿਸ ਕਾਰਨ ਉਸ ਨੇ ਇਸ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।
ਨਸ਼ੇ ਦੇ ਮਾਮਲੇ 'ਚ ਪੁਲਿਸ ਕਰ ਚੁੱਕੀ ਗ੍ਰਿਫਤਾਰ
ਦੱਸ ਦੇਈਏ ਕਿ ਸਾਲ 2023, ਸਤੰਬਰ, 2015 'ਚ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਚੰਡੀਗੜ੍ਹ ਸਥਿਤ ਘਰ ਤੋਂ ਹੋਈ ਸੀ । ਇਸ ਦੇ ਨਾਲ ਹੀ 4 ਜਨਵਰੀ ਨੂੰ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਇਸ ਮਾਮਲੇ 'ਚ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਕਪੂਰਥਲਾ 'ਚ ਇੱਕ ਹੋਰ ਕੇਸ ਦਰਜ ਕਰ ਲਿਆ ਹੈ ।
ਇਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਗ੍ਰਿਫਤਾਰੀ ਕੀਤੀ ਗਈ ਸੀ | ਇਸ ਮਾਮਲੇ 'ਚ ਫਿਰ ਉਨ੍ਹਾਂ ਨੂੰ ਹਾਈਕੋਰਟ ਤੋਂ ਮੁੜ ਜ਼ਮਾਨਤ ਮਿਲ ਗਈ ਸੀ । ਖਹਿਰਾ ਕਾਂਗਰਸ ਦੇ ਸੀਨੀਅਰ ਆਗੂਆਂ 'ਚੋਂ ਇੱਕ ਹਨ। ਉਹ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਹਨ। ਹਾਲਾਂਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ । ਇਸ ਦੇ ਨਾਲ ਹੀ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਰਾਜਨੀਤੀ 'ਚ ਰਿਹਾ ਹੈ। ਉਨ੍ਹਾਂ ਦੇ ਪਿਤਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਰਹਿ ਚੁੱਕੇ ਸਨ।
ਖਹਿਰਾ ਦੇ ਬੇਟੇ ਨੇ ਲਾਈਵ ਹੋ ਕੇ ਕਹੀ ਸੀ ਇਹ ਗੱਲ
ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਫੇਸਬੁੱਕ ਅਕਾਊਂਟ ਤੋਂ ਲਾਈਵ ਕਰਦੇ ਹੋਏ ਇੱਕ ਪੋਸਟ ਪਾਈ ਸੀ। ਇਸ 'ਚ ਉਨ੍ਹਾਂ ਨੇ ਲਿਖਿਆ ਕਿ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਨੇ ਅੱਠ ਸਾਲ ਪੁਰਾਣੇ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਮਾਮਲਾ ਹੈ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।
ਗੈਂਗਸਟਰਾਂ ਦੀ ਧਮਕੀ ਨੂੰ ਲੈ ਕੇ ਦਰਖਾਸਤ ਕਰਵਾਈ ਦਰਜ
ਸੁਖਪਾਲ ਖਹਿਰਾ ਨੇ ਹਾਈਕੋਰਟ 'ਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੈਨੇਡਾ 'ਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ ਉਨ੍ਹਾਂ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ 'ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ।