ਪੰਜਾਬ 'ਚ ਇਕ ਵਾਰ ਫਿਰ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਪ੍ਰੀ ਮਾਨਸੂਨ ਰਾਹਤ ਵੀ ਦੇਵੇਗਾ
24-25 ਨੂੰ ਹੀਟ ਵੇਵ ਦਾ ਅਲਰਟ
ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।
ਮਾਨਸੂਨ 3 ਜੁਲਾਈ ਨੂੰ ਪੰਜਾਬ ਪਹੁੰਚੇਗਾ
ਲਗਭਗ 9 ਦਿਨਾਂ ਦੇ ਰੁਕਣ ਤੋਂ ਬਾਅਦ ਮਾਨਸੂਨ ਪੂਰੇ ਭਾਰਤ ਵਿੱਚ ਮੁੜ ਸ਼ੁਰੂ ਹੋਣ ਲਈ ਤਿਆਰ ਹੈ, ਜਿਸ ਨਾਲ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ 3 ਜੁਲਾਈ ਤੱਕ ਦਿੱਲੀ ਸਮੇਤ ਉੱਤਰ ਪੱਛਮੀ ਭਾਰਤ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਨੂੰ ਕਵਰ ਕਰ ਲਵੇਗਾ।
ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3-4 ਦਿਨਾਂ ਵਿੱਚ ਮਾਨਸੂਨ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਗੰਗਾ ਦੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਅੱਗੇ ਵਧੇਗਾ। 27 ਜੂਨ ਤੱਕ ਇਹ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਕਵਰ ਕਰ ਲਵੇਗਾ।