ਕੁਝ ਦਿਨ ਪਹਿਲਾਂ ਪਏ ਮੀਂਹ ਨੇ ਜਿਥੇ ਲੋਕਾ ਨੂੰ ਰਾਹਤ ਦਿੱਤੀ ਹੁਣ ਉਥੇ ਹੀ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਦੂਜੇ ਦਿਨ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ 'ਚ ਹੀਟ ਵੇਵ ਦਾ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿੱਚ ਹੀਟ ਵੇਵ ਰਹੇਗੀ। ਇਨ੍ਹਾਂ ਸ਼ਹਿਰਾਂ ਵਿੱਚ ਤਾਪਮਾਨ 42 ਤੋਂ 45 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਨੂੰ ਵੀ ਬਰਕਰਾਰ ਰਹੇਗੀ ਅਤੇ ਇਸ ਦਿਨ ਵੀ ਇਨ੍ਹਾਂ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਤੇਜ਼ ਹੋ ਜਾਵੇਗੀ।
26 ਜੂਨ ਰਾਹਤ ਮਿਲਦੀ ਆਵੇਗੀ ਨਜ਼ਰ
ਮੌਸਮ ਵਿਭਾਗ ਨੇ ਸਿਰਫ਼ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ 26 ਜੂਨ ਤੋਂ ਸੂਬੇ 'ਚ ਰਾਹਤ ਮਿਲਦੀ ਨਜ਼ਰ ਆਵੇਗੀ। ਇਸ ਦਿਨ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ, ਜੋ ਕਿ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ 'ਚ ਬੀਤੀ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਜਲੰਧਰ 'ਚ ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦਾ ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਰਹੇਗਾ। ਤਾਪਮਾਨ 31 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਸੀ। ਅੱਜ ਦਿਨ ਦਾ ਤਾਪਮਾਨ 29 ਤੋਂ 41 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਹਲਕੇ ਬੱਦਲ ਰਹਿਣਗੇ।