ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਗਰਮੀ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਨੂੰ ਪਾਰ ਗਿਆ ਹੈ | ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ, ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਵੀ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਨੇ 9 ਜੂਨ ਅਤੇ 11 ਜੂਨ ਲਈ ਗਰਮੀ ਦੀ ਲਹਿਰ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ| ਜਿਸ ਕਾਰਨ ਰਾਜ ਦੇ ਦੱਖਣ-ਪੱਛਮੀ ਇਲਾਕਿਆਂ 'ਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ|
ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਬਣਿਆ ਹੋਇਆ ਹੈ| ਜਿਸ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ ਹੈ | ਅੱਜ ਪੰਜਾਬ ਵਿੱਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਸਕਦਾ ਹੈ। 12 ਜੂਨ ਤੱਕ ਪੂਰੇ ਸੂਬੇ ਵਿੱਚ ਹਾਲਾਤ ਆਮ ਹੋਣ ਦੀ ਉਮੀਦ ਹੈ। ਮੌਸਮ ਬਦਲਣ ਦੀ ਸੰਭਵਾਨਾ ਹੈ|
ਜ਼ਿਲ੍ਹਿਆਂ 'ਚ ਅਲਰਟ ਕੀਤਾ ਜਾਰੀ
ਅੱਜ, 9 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਮੋਗਾ ਵਿੱਚ ਯੈੱਲੋ ਅਲਰਟ ਹੈ।
ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਬਚੋ
ਸੂਬੇ 'ਚ ਲੂ ਨੂੰ ਲੈ ਕੇ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ| ਲੋਕਾਂ ਨੂੰ ਤੇਜ਼ ਗਰਮੀ ਤੋਂ ਕੋਈ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ| ਜਿਸ ਕਾਰਨ ਪ੍ਰਸ਼ਾਸਨ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਦੁਪਹਿਰ 12 ਵਜੇ ਤੋਂ 3 ਵਜੇ ਦੇ ਵਿਚਕਾਰ ਜਿੰਨਾ ਹੋ ਸਕੇ ਆਪਣੇ ਘਰਾਂ ਤੋਂ ਬਾਹਰ ਨਾ ਜਾਣ। ਉਨ੍ਹਾਂ ਨੂੰ ਇਸ ਸਮੇਂ ਦੌਰਾਨ ਕੋਈ ਜ਼ਰੂਰੀ ਕੰਮ ਹੋਣ 'ਤੇ ਹੀ ਬਾਹਰ ਨਿਕਲਣਾ ਚਾਹੀਦਾ ਹੈ।ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸਾਰੀ ਸਥਿਤੀ ਗਲੋਬਲ ਵਾਰਮਿੰਗ ਕਾਰਨ ਹੋਈ ਹੈ ਅਤੇ ਜੇਕਰ ਲੋਕ ਜ਼ਿਆਦਾ ਤੋਂ ਜ਼ਿਆਦਾ ਰੁੱਖ ਨਹੀਂ ਲਗਾਉਂਦੇ ਤਾਂ ਸਥਿਤੀ ਹੋਰ ਭਿਆਨਕ ਹੋ ਜਾਵੇਗੀ।