ਪੰਜਾਬ ਅਤੇ ਹਰਿਆਣਾ ਨੂੰ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਈ ਪ੍ਰੀ ਮਾਨਸੂਨ ਬਾਰਸ਼ ਕਾਰਨ ਪਾਰਾ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਚੰਡੀਗੜ੍ਹ ਅਤੇ ਪੰਜਾਬ ਦੇ ਆਸ-ਪਾਸ ਦੇ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮਾਨਸੂਨ ਮੱਧ ਪ੍ਰਦੇਸ਼ ਅਤੇ ਯੂਪੀ ਤੋਂ ਹੁੰਦਾ ਹੋਇਆ ਹਰਿਆਣਾ ਪਹੁੰਚ ਜਾਵੇਗਾ। ਇਸ ਵਾਰ ਵੀ ਦੋਵਾਂ ਪਾਸਿਆਂ ਤੋਂ ਮਾਨਸੂਨ ਦੇ ਅੱਗੇ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਇਸ ਵਾਰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪਵੇਗਾ। ਮਾਨਸੂਨ ਹਰਿਆਣਾ ਵਿੱਚ ਪਹੁੰਚਣ ਤੋਂ 3 ਤੋਂ 4 ਦਿਨਾਂ ਬਾਅਦ ਪੰਜਾਬ ਪਹੁੰਚ ਜਾਵੇਗਾ।
ਹਿਮਾਚਲ ਦੇ ਕਈ ਹਿੱਸਿਆਂ 'ਚ ਪ੍ਰੀ ਮਾਨਸੂਨ ਦੀ ਬਾਰਿਸ਼
ਉਥੇ ਹੀ ਜੇਕਰ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਪ੍ਰੀ ਮਾਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਉੱਪਰੀ ਅਤੇ ਮੱਧ ਉਚਾਈ ਵਾਲੇ ਖੇਤਰਾਂ 'ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ
ਅੱਜ ਹਰਿਆਣਾ ਦੇ 8 ਜ਼ਿਲ੍ਹਿਆਂ ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ, ਪਰ ਅਗਲੇ ਕੁਝ ਦਿਨਾਂ ਵਿੱਚ ਬਰਸਾਤ ਦਾ ਮੌਸਮ ਜਾਰੀ ਰਹਿਣ ਵਾਲਾ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸਿਰਫ਼ ਅੱਜ ਲਈ ਹੈ।
ਭਾਖੜਾ ਵਿੱਚ ਪਾੜ ਪੈਣ ਕਾਰਨ 100 ਏਕੜ ਫਸਲ ਡੁੱਬੀ
ਸੋਮਵਾਰ ਦੇਰ ਰਾਤ ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿੱਚ ਭਾਖੜਾ ਵਿੱਚ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਕਰੀਬ 100 ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਦਰਾੜ ਲੀਕੇਜ ਕਾਰਨ ਆਈ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ ਚਰਖੀ ਦਾਦਰੀ 'ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਸ਼ਾਮ ਹਰਿਆਣਾ ਦੇ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਰੇਵਾੜੀ, ਝੱਜਰ, ਰੋਹਤਕ, ਸੋਨੀਪਤ, ਅੰਬਾਲਾ, ਯਮੁਨਾਨਗਰ, ਪਾਣੀਪਤ ਅਤੇ ਪੰਚਕੂਲਾ ਵਿੱਚ ਭਾਰੀ ਮੀਂਹ ਪਿਆ।
ਚੰਡੀਗੜ੍ਹ ਵਿੱਚ 28 ਜੂਨ ਨੂੰ ਪਵੇਗਾ ਮੀਂਹ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦਾ ਤਾਪਮਾਨ 40 ਡਿਗਰੀ ਦੇ ਆਸ-ਪਾਸ ਚੱਲ ਰਿਹਾ ਹੈ। 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।