ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਗਰਮੀ ਨੇ ਆਪਣਾ ਪ੍ਰਕੋਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਜਿਸ ਨਾਲ ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ।
3 ਦਿਨਾਂ ਲਈ ਹੀਟ ਵੇਵ ਦਾ ਅਲਰਟ
ਇਸ ਦੇ ਨਾਲ ਹੀ 16 ਅਪ੍ਰੈਲ ਤੋਂ ਹਿਮਾਲੀਅਨ ਖੇਤਰਾਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ, ਜਿਸ ਦਾ ਪ੍ਰਭਾਵ ਪੰਜਾਬ ਦੇ ਮੌਸਮ 'ਤੇ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਹੀਟ ਵੇਵ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿਸ ਨਾਲ ਗਰਮੀ ਦੇ ਹੋਰ ਵਧਣ ਦੇ ਆਸਾਰ ਹਨ।
ਕਦੋਂ ਪਵੇਗਾ ਮੀਂਹ
ਗਰਮੀ ਤੋਂ ਹਾਹਤ ਦੀ ਗੱਲ ਕਰੀਏ ਤਾਂ 19 ਅਤੇ 20 ਅਪ੍ਰੈਲ ਨੂੰ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਦੋਂ ਗਰਮੀ ਬਹੁਤ ਜ਼ਿਆਦਾ ਹੋਵੇ ਤਾਂ ਉਹ ਆਪਣੇ ਘਰਾਂ ਤੋਂ ਬਾਹਰ ਨਾ ਜਾਣ। ਕੋਸ਼ਿਸ਼ ਕਰੋ ਕਿ ਆਪਣਾ ਸਾਰਾ ਕੰਮ ਸਵੇਰੇ ਅਤੇ ਸ਼ਾਮ ਨੂੰ ਪੂਰਾ ਕਰ ਲਿਆ ਜਾਵੇ।
ਚੰਡੀਗੜ੍ਹ ਦਾ ਮੌਸਮ
ਚੰਡੀਗੜ੍ਹ ਦੀ ਗੱਲ ਕਰੀਏ ਤਾਂ 12 ਅਤੇ 13 ਅਪ੍ਰੈਲ ਨੂੰ ਹੋਈ ਬਾਰਿਸ਼ ਤੋਂ ਬਾਅਦ, ਮੌਸਮ ਤੇਜ਼ੀ ਨਾਲ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 2.6 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 0.8 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਵਿੱਚ ਬਦਲਾਅ ਆਇਆ ਹੈ।